ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸਾ ਕਰਵਾਉਣ ਲਈ ਥਾਣਾ ਸੁਤਲਾਨਵਿੰਡ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ ਕੱਢਿਆ ਗਿਆ।ਤਸਵੀਰਾਂ ਵਿੱਚ ਸੁਲਤਾਨਵਿੰਡ ਰੋਡ `ਤੇ ਫਲੈਗ ਮਾਰਚ ਕਰਦੇ ਹੋਏ ਆਰ.ਪੀ.ਐਫ ਦੇ ਜਵਾਨ। 
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media