ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ, ਜੋ ਕਿ ਕੱਲ੍ਹ 2 ਅਪ੍ਰੈਲ ਨੂੰ ਬਾਅਦ ਦੁਪਿਹਰ ਅੰਮਿ੍ਰਤਸਰ ਦੇ ਗੁਰੂ ਰਾਮ ਦਾਸ ਹਵਾਈ ਅੱਡੇ ਵਿਖੇ ਪੁੱਜ ਰਹੀਆਂ ਹਨ, ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।ਸੰਘਾ ਨੇ ਦੱਸਿਆ ਕਿ ਉਕਤ ਭਾਰਤੀਆਂ ਦੀ ਲਾਸਾਂ ਦੇ ਨਾਲ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਵੀ.ਕੇ ਸਿੰਘ ਵੀ ਇਰਾਕ ਤੋਂ ਸਿੱਧਾ ਅੰਮ੍ਰਤਸਰ ਪੁੱਜ ਰਹੇ ਹਨ। ਉਨਾਂ ਦੱਸਿਆ ਕਿ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਉਨਾਂ ਨੂੰ ਇੱਥੇ ਕਿਸੇ ਤਰਾਂ ਦੀ ਮੁਸ਼ਿਕਲ ਦਾ ਸਾਹਮਣਾ ਨਾ ਕਰਨਾ ਪਵੇ।ਸੰਘਾ ਨੇ ਦੱਸਿਆ ਕਿ ਇਸ ਸਬੰਧੀ ਏਅਰਪੋਰਟ, ਕਸਟਮ, ਇਮੀਗਰੇਸ਼ਨ ਅਤੇ ਸੀ.ਆਈ.ਐਸ.ਐਫ ਨਾਲ ਰਾਬਤਾ ਕਰਕੇ ਉਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਹਰੇਕ ਕੰਮ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਤਾਂ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media