Saturday, March 14, 2026

ਡੀ.ਸੀ ਵਲੋਂ ਬੰਦ ਦੌਰਾਨ ਸਾਂਤੀ ਬਣਾਈ ਰੱਖਣ ਦੀ ਅਪੀਲ

ਧਾਰਾ 144 ਤਹਿਤ ਮਨਾਹੀ ਦੇ ਹੁਕਮ ਰਹਿਣਗੇ ਲਾਗੂ

closedਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀ ਦਲਿਤ ਵਰਗ ਦੀ ਭਲਾਈ ਲਈ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਅਤੇ ਜ਼ਿਲਾ ਪੁਲਿਸ ਮੁਖੀ ਪਰਮਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।ਬਤੌਰ ਜਿਲ੍ਹਾ ਮੈਜਿਸਟਰੇਟ ਜਾਰੀ ਕੀਤੇ ਹੁਕਮਾਂ ਵਿਚ ਸੰਘਾ ਨੇ ਜਿਲ੍ਹੇ ਵਿਚ ਧਾਰਾ 144 ਤਹਿਤ ਮਨਾਹੀ ਦੇ ਹੁੱਕਮ ਲਾਗੂ ਕਰਨ, ਸਾਰੇ ਸਰਕਾਰੀ ਤੇ ਨਿੱਜੀ ਸਕੂਲ (ਸੀ ਬੀ ਐਸ ਈ ਅਤੇ ਆਈ.ਸੀ.ਐਸ ਈ ਬੋਰਡ ਦੇ ਜੇਕਰ ਪੇਪਰ ਹੋਣ ਨੂੰ ਛੱਡ ਕੇ), ਕਾਲਜ ਅਤੇ ਯੂਨੀਵਰਸਿਟੀਆਂ ਕੱਲ 2 ਅਪ੍ਰੈਲ ਨੂੰ ਬੰਦ ਰੱਖਣ, ਸ਼ਰਾਬ ਦੇ ਠੇਕੇ ਬੰਦ ਕਰਨ ਬੰਦ ਰੱਖਣ ਅਤੇ ਇੰਟਰਨੈਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਇਥੇ 2 ਅਪ੍ਰੈਲ ਨੂੰ ਹੋਣ ਵਾਲੇ ਬੰਦ ਲਈ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਅਤੇ ਸ਼ਾਂਤੀ ਨੂੰ ਬਹਾਲ ਰਖੱਣਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਬੰਦ ਦੇ ਮੱਦੇਨਜ਼ਰ ਸੰਘਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਸੂਬੇ ਵਿਚ ਅਮਨ ਸ਼ਾਂਤੀ ਆਪਸੀ ਸਦਭਾਵਨਾ ਅਤੇ ਪਿਆਰ ਵਾਲਾ ਮਾਹੌਲ ਕਾਇਮ ਰੱਖਿਆ ਹੈ।ਉਨ੍ਹਾਂ ਕਿਹਾ ਕਿ 2 ਅਪ੍ਰੈਲ ਵਾਲੇ ਦਿਨ ਜ਼ਿਲ੍ਹੇ ਦੇ ਬਹਾਦਰ ਲੋਕ ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਸ਼ਾਤੀ ਪੂਰਵਕ ਧਰਨਾ ਪ੍ਰਦਰਸ਼ਨ ਕਰਨਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਕਰ ਲਏ ਹਨ।
ਉਨਾਂ ਕਿਹਾ ਕਿ ਕਿਸੇ ਤਰਾਂ ਦੀਆਂ ਅਫਵਾਹਾਂ ਫੈਲਾਅ ਕੇ ਜਿਲ੍ਹੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹਰਗਿਜ਼ ਨਾ ਕੀਤੀ ਜਾਵੇ।ਉਨਾਂ ਕਿਹਾ ਕਿ ਭਾਵੇਂ ਸਰਕਾਰ ਨੇ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਹੈ, ਪਰ ਹੋ ਸਕਦਾ ਹੈ ਕਿ ਕੁੱਝ ਇਕ ਸਕੂਲਾਂ ਜਾਂ ਕਾਲਜਾਂ ਵਿਚ ਬੱਚੇ ਇਮਤਾਹਨ ਚੱਲਦੇ ਹੋਣ ਕਾਰਨ ਜਾਣ, ਸੋ ਉਨਾਂ ਨੂੰ ਰੋਕਣ ਜਾਂ ਪਰੇਸ਼ਾਨ ਨਾ ਕੀਤੀ ਜਾਵੇ, ਬਲਕਿ ਸਮੇਂ ਸਿਰ ਸਕੂਲ ਜਾਂ ਕਾਲਜ ਵਿਚ ਪੁਹੰਚਣ ਵਿਚ ਵੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਰਾ ਪ੍ਰਸ਼ਾਸਨ ਹਰ ਵਰਗ ਦੇ ਲੋਕਾਂ ਦੇ ਹਿੱਤਾ ਦੇ ਰਾਖੀ ਲਈ ਵਚਨਬਧ ਹੈ ਅਤੇ ਉਨ੍ਹਾਂ ਨੂੰ ਆਪਣੇ ਜ਼ਾਇਜ ਹੱਕਾਂ ਦੀ ਗੱਲ ਕਰਨ ਦਾ ਹਰ ਅਧਿਕਾਰ ਦਿੰਦਾ ਹੈ।ਉਨ੍ਹਾਂ ਕਿਹਾ ਸੂਬਾ ਸਰਕਾਰ ਵੀ ਦਲਿਤ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ, ਜਿਸ ਦੀ ਜਿਊਂਦੀ ਜਾਗਦੀ ਮਿਸਾਲ ਹੈ ਕਿ ਹਾਲ ਹੀ ਦੇ ਵਿਚ ਸੰਪਨ ਹੋਏ ਬਜਨ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਐਸ.ਸੀ ਐਕਟ ਦੇ ਮੱਦੇਨਜ਼ਰ ਭਾਰਤ ਦੀ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਪਾਉਣ ਲਈ ਆਖਿਆ ਹੈ।ਉਨ੍ਹਾਂ ਜਿਲ੍ਹੇ ਦੇ ਲੋਕਾਂ ਖਾਸ ਤੌਰ ਤੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸ਼ਾਤਮਈ ਢੰਗ ਨਾਲ ਰੋਸ ਜਾਹਿਰ ਕਰਨ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply