ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ
ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਬੇਦੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਬੋਰਡ ਦੀਆਂ ਪਾਠ ਪੁਸਤਕਾਂ ਲਈ ਗਠਿਤ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਪਾਠ ਪੁਸਤਕਾਂ ਵਿਚ ਅਕਸਰ ਹੀ ਸਿੱਖ ਧਰਮ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਸਮੇਂ ਗਲਤ ਇੰਦਰਾਜ ਦੇ ਦਿੱਤੇ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਤਕ ਗਲਤ ਜਾਣਕਾਰੀ ਪੁੱਜਦੀ ਹੈ।ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਸ਼੍ਰੋਮਣੀ ਕਮੇਟੀ ਦਾ ਇਕ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ ਵਿਚ ਸ਼ਾਮਲ ਕਰ ਲਈ ਕਿਹਾ ਗਿਆ ਸੀ ਅਤੇ ਬੋਰਡ ਨੇ ਸ਼੍ਰੋਮਣੀ ਕਮੇਟੀ ਦੀ ਮੰਗ ’ਤੇ ਗੌਰ ਕਰਦਿਆਂ ਡਾ. ਪਰਮਵੀਰ ਸਿੰਘ ਨੂੰ ਕਮੇਟੀ ਵਿਚ ਮੈਂਬਰ ਵਜੋਂ ਲੈ ਲਿਆ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਸ ਲਈ ਧੰਨਵਾਦ ਵੀ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media