Friday, October 18, 2024

ਖ਼ਾਲਸਾ ਕਾਲਜ ਵਿਖੇ ‘ਧਨੀ ਰਾਮ ਚਾਤ੍ਰਿਕ ਦੀ ਕਾਵਿ ਸੰਵੇਦਨਾ’ ਵਿਸ਼ੇ ‘ਤੇ ਭਾਸ਼ਣ

PPN07081407

ਅੰਮ੍ਰਿਤਸਰ, 7 ਅਗਸਤ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਪੰਜਾਬੀ ਅਧਿਐਨ ਵਿਭਾਗ ਵਿਭਾਗ ਵੱਲੋਂ ‘ਧਨੀ ਰਾਮ ਚਾਤ੍ਰਿਕ ਦੀ ਕਾਵਿ-ਸੰਵੇਦਨਾ’ ਵਿਸ਼ੇ ‘ਤੇ ਭਾਸ਼ਣ ਕਰਵਾਇਆ ਗਿਆ। ਇਸ ਭਾਸ਼ਣ ‘ਚ ਡਾ. ਊਧਮ ਸਿੰਘ ਸ਼ਾਹੀ ਸਾਬਕਾ ਮੁੱਖੀ ਪੰਜਾਬੀ ਵਿਭਾਗ ਖ਼ਾਲਸਾ ਕਾਲਜ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਇਹ ਭਾਸ਼ਣ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਮੁੱਖ ਬੁੱਧੀਜੀਵੀਆਂ ਨਾਲ ਰੂਬਰੂ ਕਰਵਾਉਣ ਲਈ ਆਰੰਭੀ ਲੜੀਵਾਰ ਭਾਸ਼ਣਾਂ ਦੀ ਪਹਿਲੀ ਗਤੀਵਿਧੀ ਸੀ।ਭਾਸ਼ਣ ‘ਚ ਡਾ. ਸ਼ਾਹੀ ਨੇ ਵਿਦਿਆਰਥੀਆਂ ਨੂੰ ਧਨੀ ਰਾਮ ਚਾਤ੍ਰਿਕ ਦੀ ਕਾਵਿ-ਸ਼ੈਲੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਭਾਸ਼ਣ ਦੌਰਾਨ ਬੀ. ਏ. ਅਤੇ ਐੱਮ. ਏ. ਪੰਜਾਬੀ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਡਾ. ਸਾਹੀ ਨੇ ਵਿਦਿਆਰਥੀਆਂ ਦੁਆਰਾ ਡਾ. ਧਨੀ ਰਾਮ ਚਾਤ੍ਰਿਕ ਦੀ ਕਾਵਿ-ਸ਼ੈਲੀ ਸਬੰਧੀ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦਿੱਤੇ।
PPN07081408

ਕਾਲਜ ਪ੍ਰਿੰਸੀਪਲ ਡਾ. ਮਹਿਲ ਨੇ ਡਾ. ਸ਼ਾਹੀ ਦਾ ਕਾਲਜ ਪੁੱਜਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਭਾਸ਼ਣ ਵਿਦਿਆਰਥੀਆਂ ਦੇ ਗਿਆਨ ‘ਚ ਵਾਧਾ ਕਰਨ ਲਈ ਅਤਿ ਸਹਾਇਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਸਿੱਖਣ ਨੂੰ ਪ੍ਰਾਪਤ ਹੋਵੇ। ਇਸ ਮੌਕੇ ਪੰਜਾਬੀ ਅਧਿਐਨ ਵਿਭਾਗ ਦੇ ਮੁੱਖੀ ਡਾ. ਸੁਖਬੀਰ ਸਿੰਘ, ਡਾ. ਦਵਿੰਦਰ ਕੌਰ, ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਆਤਮ ਸਿੰਘ ਅਤੇ ਪ੍ਰੋ: ਦਵਿੰਦਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਮੌਜ਼ੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply