Tuesday, March 3, 2026

ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਪੇਂਡੂ ਇਲਾਕਿਆਂ `ਚ ਲੱਗਣ ਕਿਸਾਨ ਸਿਖਲਾਈ ਕੈਂਪ – ਜੋਗਿੰਦਰ ਪਾਲ

ਗੰਨੇ ਦੀ ਫਸਲ ਦੀ ਪਿੜਾਈ ਤੋਂ ਬਾਅਦ ਹੀ ਖੰਡ ਮਿੱਲਾਂ ਕੀਤੀਆਂ ਜਾਣਗੀਆ ਬੰਦ – ਡਾ. ਜਸਵੰਤ ਸਿੰਘ

PPN0304201805ਪਠਾਨਕੋਟ, 3 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਨੇ ਕੀਤੀ।ਕੈਨ ਕਮਿਸ਼ਨਰ ਪੰਜਾਬ ਡਾ. ਜਸਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁਖ ਉਦੇਸ਼ ਰਸਾਇਣ ਮੁਕਤ ਸੁਰਖਿਅਤ ਅਤੇ ਸਹਿਕਾਰੀ ਖੇਤੀ ਰਿਹਾ। ਵੱਖ ਵੱਖ ਅਦਾਰਿਆ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ੱਇਸ ਮੌਕੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਹਰਿੰਦਰ ਸਿੰਘ ਬੈਂਸ, ਡਾ.ਅਮਰੀਕ ਸਿੰਘ, ਡਾ.ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ.ਸੰਤੋਖ ਰਾਜ ਸਹਾਇਕ ਗੰਨਾ ਵਿਕਾਸ ਅਫਸਰ,ਰਾਕੇਸ਼ ਕੁਮਾਰ ਪਵਾਰ,ਅਵਤਾਰ ਸਿੰਘ ਅਜੀਜਪੁਰ,ਗੌਰਵ ਕੁਮਾਰ ਝਲੋਆ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ,ਜਤਿੰਦਰ ਕੁਮਾਰ, ਸੁਭਾਸ਼ ਚੰਦਰ, ਜੇ.ਪੀ ਸਿੰਘ, ਰਵਿੰਦਰ ਸਿੰਘ, ਖੇਤੀ ਵਿਸਥਾਰ ਅਫਸਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਬਲਵਿੰਦਰ ਕੁਮਾਰ, ਸੁਖਜਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
             ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ਼੍ਰੀ ਜੋਗਿੰਦਰ ਪਾਲ ਨੇ ਕਿਹਾ ਕਿ ਜ਼ਿਲੇ ਅੰਦਰ ਗੰਨਾ ਕਾਸ਼ਤਕਾਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਗੰਨਾ ਕਾਸਤਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਜ਼ਿਲੇ ਅੰਦਰ ਨਵੀਂ ਖੰਡ ਮਿੱਲ ਲਵਾਈ ਜਾਵੇਗੀ ਜਾਂ ਗੁਰਦਾਸਪੁਰ ਖੰਡ ਮਿੱਲ ਦੀ ਗੰਨਾ ਪੀੜਨ ਦੀ ਸਮਰੱਥਾ ਵਧਾਈ ਜਾਵੇਗੀ।ਉਨਾਂ ਕਿਹਾ ਕਿ ਭੋਆ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
    ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤਿੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।    
            ਡਾ. ਜਸਵੰਤ ਸਿੰਘ  ਕੇਨ ਕਮਿਸ਼ਨਰ ਪੰਜਾਬ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਖੇਤੀਬਾੜੀ ਵਿਭਾਗ ਪਟਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ।ਉਨਾ ਕਿਹਾ ਕਿ ਪੰਜਾਬ ਵਿੱਚ ਸਮੁੱਚੀ ਗੰਨੇ ਦੀ ਫਸਲ ਦੀ ਪਿੜਾਈ ਤੋਂ ਬਾਅਦ ਹੀ ਖੰਡ ਮਿੱਲਾਂ ਬੰਦ ਕੀਤੀਆਂ ਜਾਣਗੀਆਂ।         ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਜਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਦੇਸੀ ਰੂੜੀ ਅਤੇ ਹਰੀ ਖਾਦ ਦੀ ਵੱਧ ਤੋਂ ਵੱਧ ਵਰਤੋਂ ਕਰਨ।
 ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ. ਸੁਨੀਲ ਕਸ਼ੱਅਪ ਨੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ, ਡਾ. ਅਮਿਤ ਕੌਲ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਨੇ ਈ ਨੈਮ ਬਾਰੇ, ਵਿਜੇ ਤਿਆਗੀ ਨੇ ਕਿਸਾਨ ਉਤਪਾਦਕ ਸੰਗਠਨ, ਡਾ. ਬਿਕਰਮਜੀਤ ਸਿੰਘ ਨੇ ਬਾਗਾਂ ਦੇ ਰੱਖ ਰਖਾਅ, ਡਾ. ਸੰਤੋਖ ਰਾਜ ਨੇ ਗੰਨੇ ਦੀ ਕਾਸਤ ਬਾਰੇ, ਡਾ. ਜਤਿੰਦਰ ਕੁਮਾਰ ਨੇ ਬਾਗਬਾਨੀ ਵਿਭਾਗ ਦੀਆ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾ. ਅਮਰੀਕ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ।ਮਾਸਟਰ ਗਿਆਨ ਸਿੰਘ ਨੇ ਕਿਸਾਨਾਂ ਦੀਆਂ ਗੰਨੇ ਦੀ ਕਾਸ਼ਤ ਨਾਲ ਸੰਬੰਧਤ ਸਮੱਸਿਆਵਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ।ਇਸ ਮੌਕੇ ਪੰਜ ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply