ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਉੱਘੇ ਸੂਫ਼ੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਭਰਾਤਾ ਉਸਤਾਦ ਪੂਰਨ ਚੰਦ ਵਡਾਲੀ ਅਤੇ ਲਖਵਿੰਦਰ ਵਡਾਲੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨਾਂ ਕਿਹਾ ਕਿ ਪਿਆਰੇ ਲਾਲ ਵਡਾਲੀ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਸੂਫ਼ੀ ਗਾਇਕੀ ਦੇ ਖੇਤਰ ਵਿੱਚ ਵੀ ਇੱਕ ਖਲਾਅ ਪੈਦਾ ਪੈਦਾ ਹੋ ਗਿਆ ਹੈ।ਮਜੀਠੀਆ ਨੇ ਕਿਹਾ ਕਿ ਪਿਆਰੇ ਲਾਲ ਨਾਲ ਉਨਾਂ ਦਾ ਨੇੜਲਾ ਸਬੰਧ ਸੀ ਇਸ ਲਈ ਉਹ ਵੀ ਅਜ ਆਪਣੇ ਪਿਆਰੇ ਮਿੱਤਰ ਤੋਂ ਮਹਿਰੂਮ ਹੋ ਗਏ ਹਨ ।
ਉਘੇ ਸੂਫ਼ੀ ਗਾਇਕ ਪਦਮ ਸ੍ਰੀ ਉਸਤਾਦ ਪੂਰਨ ਚੰਦ ਵਡਾਲੀ ਨੇ ਇਸ ਸਮੇ ਆਪਣੇ ਛੋਟੇ ਭਰਾ ਪਿਆਰੇ ਲਾਲ ਨਾਲ ਬਿਤਾਏ ਅਨਮੋਲ ਪਲ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਪਿਆਰੇ ਲਾਲ ’ਚ ਸਿੱਖਣ ਦੀ ਤਾਂਘ ਹਮੇਸ਼ਾਂ ਬਣੀ ਰਹੀ, ਜਿਸ ਸਦਕਾ ਉਨ੍ਹਾਂ ਸੰਗੀਤ ਦੀਆਂ ਬੁਲੰਦੀਆਂ ਨੂੰ ਛੂਹਿਆ।ਇਸ ਮੌਕੇ ਤਲਬੀਰ ਸਿੰਘ ਗਿੱਲ, ਪ੍ਰੋ: ਸਰਚਾਂਦ ਸਿੰਘ, ਬਲਵਿੰਦਰ ਸਿੰਘ ਬਲੋਵਾਲੀ, ਗੁਰਭੇਜ ਭੀਲੋਵਾਲ, ਬੱਬੀ ਸਰਪੰਚ ਆਦਿ ਵੀ ਮੌਜੂਦ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media