ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ‘ਮਾਲ ਆਫ਼ ਅੰਮ੍ਰਿਤਸਰ’ ਵਿਖੇ ਆਯੋਜਿਤ ਸਮਰ ਵਿਬੇ ਫ਼ੈਸ਼ਨ ਸ਼ੋਅ ’ਚ ਹਿੱਸਾ ਲੈਂਦਿਆਂ ਖਿਤਾਬ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੁਕਾਬਲੇ ’ਚ ਕਰੀਬ 350 ਲੜਕੀਆਂ ਨੇ ਐਡੀਸ਼ਨ ’ਚ ਹਿੱਸਾ ਲਿਆ, ਜਿਸ ’ਚੋਂ 30 ਲੜਕੀਆਂ ਦੀ ਚੋਣ ਕੀਤੀ ਗਈ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੇ ਦਿਨੀਂ ਕਰਵਾਏ ਗਏ ਉਕਤ ਫ਼ੈਸ਼ਨ ਸ਼ੋਅ ਦੇ ਅਖ਼ੀਰਲੇ ਰਾਊਂਡ ’ਚ ਵਿਦਿਆਰਥਣ ਹਰਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਹਰਪ੍ਰੀਤ ਕੌਰ ਜੋ ਕਿ ਬੀ.ਕਾਮ 6ਵਾਂ ਸਮੈਸਟਰ ਦੀ ਹੋਣਹਾਰ ਵਿਦਿਆਰਥਣ ਹੈ, ਨੇ ਉਕਤ ਮੁਕਾਬਲੇ ਦੌਰਾਨ ‘ਮਿਸ ਅੰਮ੍ਰਿਤਸਰ- 2018’ ਦਾ ਖਿਤਾਬ ਹਾਸਲ ਕੀਤਾ ਹੈ। ਉਨ੍ਹਾਂ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆ ਹੋਰਨਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਉਤਸ਼ਾਹਪੂਰਵਕ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media