ਸੰਦੌੜ, 3 ਅਪ੍ਰੈਲ (ਪੰਜਾਬ ਪਸੋਟ- ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋੋਬਿੰਦ ਸਿੰਘ ਲ਼ੌਗੋਵਾਲ ਨੇ ਅੱਜ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਭਾਗ ਲਿਆ ਅਤੇ ਵੱਖ-ਵੱਖ ਖੇਤਰਾਂ ਵਿਚੋਂ ਪਹਿਲੇ ਸਥਾਨਾਂ `ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਸਮਾਰੋਹ ਵਿੱਚ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਗਿਆਨੀ ਬਾਬੂ ਸਿੰਘ ਸੰਦੌੜ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਲੌਂਗੋਵਾਲ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੜ ਲਿਖ ਕੇ ਵਧੀਆ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਮੈਡਮ ਡਾ. ਪਰਮਜੀਤ ਕੌਰ ਪ੍ਰਿੰਸੀਪਲ, ਪ੍ਰੋ. ਰਾਜਿੰਦਰ ਕੁਮਾਰ, ਕਰਮਜੀਤ ਸਿੰਘ ਜਨਾਬ ਫਰਵਾਲੀ, ਪ੍ਰੋ. ਕਰਮਜੀਤ ਕੌਰ, ਪ੍ਰੋ. ਕੁਲਜੀਤ ਕੌਰ, ਪ੍ਰੋ. ਮੋਹਨ ਸਿੰਘ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਜਗਦੀਪ ਸਿੰਘ, ਪ੍ਰੋ. ਕਪਿਲ ਦੇਵ ਗੋਇਲ, ਸਤਵੰਤ ਸਿੰਘ, ਸੁਖਵਿੰਦਰ ਸਿੰਘ ਕਹਿਲ, ਅਜੀਤ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …