ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ
ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।ਅਰਦਾਸ ਉਪਰੰਤ ਆਰੰਭ ਹੋਏ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਈ।ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਪੁੱਜਾ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ, ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਕਰਮਬੀਰ ਸਿੰਘ ਕਿਆਮਪੁਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸੁਖਰਾਜ ਸਿੰਘ, ਲਖਬੀਰ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜਥੇ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਦਲ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media