Sunday, June 15, 2025
Breaking News

ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਚੱਲਿਆ ਸਿੱਖ ਸਦਭਾਵਨਾ ਮਾਰਚ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸੰਪਨ

PPN07081409

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਨੂੰ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਸਿੱਖ ਸਦਭਾਵਨਾ ਮਾਰਚ ਅੱਜ ਦੂਸਰੇ ਦਿਨ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਹੁੰਦਾ ਹੋਇਆ ਸ਼੍ਰੀ ਅਕਾਲ ਤਖਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋਇਆ। ਸਦਭਾਵਨਾ ਮਾਰਚ ”ਚ ਹਰਿਆਣਾ ਅਤੇ ਪੰਜਾਬ ਦੀਆਂ ਸਿੱਖ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ਵੱਖ-ਵੱਖ ਇਲਾਕੇ ਹਿਸਾਰ, ਫਤਿਆਬਾਦ, ਢਾਂਗਰ, ਰਤੀਆ, ਹਾਂਸਪੁਰ, ਸਰਦੂਲਗੜ੍ਹ, ਰੌੜੀ, ਸੂਰਤੀਆ, ਤਲੰਵਡੀ ਸਾਬੋ, ਗਨਿਆਣਾ ਮੰਡੀ, ਮੱਤਾ, ਕੋਟਕਪੁਰਾ, ਫਰੀਦਕੋਟ, ਜੀਰਾ, ਮੱਖੂ, ਹਰੀਕੇਪੱਤਣ, ਤਰਤਾਰਨ, ਅੰਮ੍ਰਿਤਸਰ ਸਾਹਿਬ ਦੀਆਂ ਸੰਗਤਾਂ ਵੱਲੋਂ ਲੰਗਰਾਂ, ਮਾਰਚ ਵਾਲੇ ਰਸਤੇ ਦੀ ਸਾਫ ਸਫਾਈ ਅਤੇ ਫਰੀਦਕੋਟ ਦੇ ਗੱਤਕਾ ਅਖਾੜੇ ਵੱਲੋਂ ਗੱਤਕਾ ਦੇ ਜੌਹਰ ਦਿਖਾਏ, ਸੰਗਤਾਂ ਵੱਲੋਂ ਮਿਲ ਰਹੇ ਪਿਆਰ ਤੋਂ ਸਾਫ ਝਲਕ ਰਿਹਾ ਸੀ ਕਿ ਇਹ ਕੌਮ ਦੀ ਸਦਭਾਵਨਾ ਦੀ ਪੀੜ੍ਹਾ ਸਿਰਫ ਭਾਈ ਬਲਦੇਵ ਸਿੰਘ ਵਡਾਲਾ ਦੀ ਹੀ ਨਹੀਂ ਸਗੋਂ ਸਮੁੱਚੀ ਸਿੱਖ ਕੌਮ ਦੀ ਪੀੜ੍ਹਾ ਹੈ। ਇਸ ਸਮੇਂ ਭਾਈ ਬਲਦੇਵ ਸਿੰਘ ਵਡਾਲਾ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਕੌਮੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦੇਣ ਦੇ ਮੰਤਵ ਨਾਲ ਅਸੀਂ ਇਹ ਮਾਰਚ ਆਰੰਭ ਕੀਤਾ ਸੀ, ਜੋ ਕਿ ਅਕਾਲ ਪੁਰਖ ਵਾਹਿਗੁਰੂ ਦੀ ਮਹਿਰ ਸਦਕਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸੰਪਨ ਹੋਇਆ ਹੈ, ਉਨ੍ਹਾਂ ਕਿਹਾ ਕਿ ਸੰਗਤਾਂ ਦੇ ਉਤਸ਼ਾਹ ਤੋਂ ਸਾਫ ਨਜ਼ਰ ਆ ਰਿਹਾ ਸੀ, ਕੌਮ ਨੂੰ ਆ ਰਹੀਆ ਦਰਪੇਸ਼ ਮੁਸ਼ਕਿਲਾਂ ਲਈ ਸਮੁੱਚੀ ਸਿੱਖ ਕੌਮ ਚਿੰਤਤ ਹੈ, ਉਨ੍ਹਾਂ ਕਿਹਾ ਹਰ ਸਿੱਖ ਦਾ ਫਰਜ ਬਣਦਾ ਹੈ ਕਿ ਆਪਣੀ ਨਿੱਜੀ ਹਿੱਤਾਂ ਤੋਂ ਉਪੱਰ ਉੱਠ ਕੇ ਕੌਮ ਦੀ ਚੜ੍ਹਦੀ ਕਲ੍ਹਾ ਲਈ ਕੰਮ ਕਰੇ। ਇਸ ਮੌਕੇ ਸਮੂਹ ਸਿੱਖ ਸੰਗਤ ਤਖਤ ਸ਼੍ਰੀ ਦਮਦਮਾ ਸਾਹਿਬ, ਤਲੰਵਡੀ ਸਾਬੋ ਵਿਖੇ ਮੱਥਾ ਟੇਕਿਆ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਜੀ ਨੇ ਪੰਜ ਸਿੰਘ ਸਾਹਿਬਾਨਾਂ ਅਤੇ ਭਾਈ ਬਲਦੇਵ ਸਿੰਘ ਵਡਾਲਾ ਅਤੇ ਬਲਵਿੰਦਰ ਸਿੰਘ ਪੁੜੈਣ, ਭਾਈ ਕੁਲਵਿੰਦਰ ਸਿੰਘ ਜੀ ਅਰਦਾਸੀਆ ਸਿੰਘ ਸ਼੍ਰੀ ਦਰਬਾਰ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਸਤਿੰਦਰਬੀਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਬਚਿੱਤਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸਿਮਰਨ ਸਿੰਘ, ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਹਰਭੇਜ ਸਿੰਘ, ਹਰਕੀਰਤ ਸਿੰਘ, ਸੁਖਜਿੰਦਰ ਸਿੰਘ, ਸ਼ਵਿੰਦਰ ਸਿੰਘ ਸੋਨੂੰ, ਅੰਮ੍ਰਿਤਪਾਲ ਸਿੰਘ ਲਾਲ ਜੀ, ਹਰਪ੍ਰੀਤ ਸਿੰਘ, ਸਵਿੰਦਰ ਸਿੰਘ, ਸੁਖਰਾਜ ਸਿੰਘ, ਜਗਰੂਪ ਸਿੰਘ, ਹਰਪਾਲ ਸਿੰਘ, ਸੁਖਪ੍ਰੀਤ ਸਿੰਘ, ਸਤਨਾਮ ਸਿੰਘ ਸੁਨੀਲ ਜੈਨ, ਬੰਟੀ ਬੁਲਾਰਾ, ਬਿੱਲਾ ਸਿੰਘ, ਰਜਿੰਦਰ ਸਿੰਘ ਕੋਟਲਾ, ਇਕਬਾਲ ਸਿੰਘ, ਸਤਨਾਮ ਸਿੰਘ ਅਰੋੜਾ, ਹਰਵਿੰਦਰ ਸਿੰਘ ਰਾਜਾ, ਸੁਖਦੇਵ ਸਿੰਘ, ਰਾਜਵੀਰ ਸਿੰਘ ਸਾਦਿਕ, ਜੀ.ਐੱਸ. ਸਿੱਧੂ ਜੀਰਾ, ਜਤਿੰਦਰ ਸਿੰਘ ਖਾਲਸਾ ਫਰੀਦਕੋਟ, ਇੰਦਰਪਾਲ ਸਿੰਘ ਧੁੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply