Friday, March 28, 2025

ਰੋਟਰੀ ਕਲੱਬ ਵੱਲੋਂ ਸਰਕਾਰੀ ਹਾਈ ਸਕੂਲ ਨੂੰ 10 ਪੱਖੇ ਦਾਨ

ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਰੁਚੀ ਰੱਖਣ ਲਈ ਪ੍ਰੇਰਿਆ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਰਥ ਈਸਟ ਰੋਟਰੀ ਕਲੱਬ ਵਲੋਂ ਸਕੂਲ ਨੰੂ 10 ਪੱਖੇ ਦਾਨ ਕੀਤੇ ਗਏ ਅਤੇ ਬੱਚਿਆਂ ਨੂੰ PPN0404201803ਰਿਫਰੈਸ਼ਮੈਂਟ ਵੀ ਦਿੱਤੀ।ਡੀ.ਸੀ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਹਾਈ ਸਕੂਲ ਘਨੂੰਪੁਰ ਕਾਲੇ ਵਿਖੇ ਰੋਟਰੀ ਕਲੱਬ ਦੀ ਸਹਾਇਤਾ ਨਾਲ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਨੂੰ ਇਥੇ ਆ ਕੇ ਬੜੀ ਖੁਸ਼ੀ ਮਿਲੀ ਹੈ।ਉਨ੍ਹਾਂ ਨੇ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।ਸੰਘਾ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਲਗਨ ਅਤੇ ਮਿਹਨਤ ਨਾਲ ਪੜ੍ਹਾਉਣ ਤਾਂ ਜੋ ਇਹ ਚੰਗੇ ਨਾਗਰਿਕ ਬਣ ਸਕਣ।ਉਨ੍ਹਾਂ ਕਿਹਾ ਕਿ ਅਧਿਆਪਕ ਹੀ ਕਿਸੇ ਦੇਸ਼ ਦੀ ਨੀਂਹ ਹੁੰਦੇ ਹਨ ਅਤੇ ਬੱਚੇ ਸਭ ਤੋਂ ਜਿਆਦਾ ਕਹਿਣਾ ਵੀ ਅਧਿਆਪਕਾਂ ਦਾ ਹੀ ਮੰਨਦੇ ਹਨ।ਉਨ੍ਹਾਂ ਵਲੋਂ ਸਕੂਲ ਦੀ ਸਾਫ ਸਫਾਈ ਨੂੰ ਦੇਖ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਸਕੂਲ ਦੀ ਹਰਿਆਲੀ ਲਈ ਬੱਚਿਆਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
      ਸੰਘਾ ਨੇ ਸਕੂਲ ਦੀ ਅਧਿਆਪਕ ਸ੍ਰੀਮਤੀ ਦੀਪਾਵਲੀ ਕਾਲੀਆਂ ਵਲੋਂ ਸਕੂਲ ਨੂੰ 15000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਵਲੋਂ ਸਕੂਲਾਂ ਨੂੰ ਗੋਦ ਲੈ ਕੇ ਸਕੂਲਾਂ ਵਿੱਚ ਵਾਟਰ ਕੂਲਰ, ਪੱਖੇ ਅਤੇ ਬੱਚਿਆਂ ਨੂੰ ਵਰਦੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਬੱਚਿਆਂ ਦੇ ਹਾਰਟ ਦੇ ਮੁਫ਼ਤ ਆਪਰੇਸ਼ਨ ਵੀ ਕਰਵਾਏ ਜਾਂਦੇ ਹਨ।
     ਜੋਗਿੰਦਰ ਸਿੰਘ ਹੈਡਮਾਸਟਰ ਨੇ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਅਤੇ ਸਕੂਲੀ ਬੱਚਿਆਂ ਨੂੰ ਕਾਪੀਆਂ ਅਤੇ ਪੈਨ ਵੀ ਤਕਸੀਮ ਕੀਤੇ।ਡਿਪਟੀ ਕਮਿਸ਼ਨਰ ਵੱਲੋਂ ਵਧੀਆ ਕਾਰਗੁਜਾਰੀ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਇਨਾਮ ਵੀ ਦਿੱਤੇ ਅਤੇ ਸਕੂਲ ਲਈ ਗਰਾਉਂਡ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਿੰਡ ਵਿੱਚ ਗਰਾਉਂਡ ਲਈ ਜਗ੍ਹਾ ਸ਼ਨਾਖਤ ਕਰਨ ਲਈ ਦੌਰਾ ਵੀ ਕੀਤਾ ਗਿਆ।ਸਕੂਲ ਪ੍ਰਿੰਸੀਪਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਰੋਟਰੀ ਕਲੱਬ ਦੇ ਸਕੱਤਰ ਮਨਦੀਪ ਮੁਹਾਰ, ਨਰਿੰਦਰਪਾਲ ਸਿੰਘ, ਬਿਕਰਮ ਗੁਪਤਾ, ਜੀ.ਐਸ ਕੋਹਲੀ, ਵਿਨੋਦ ਕਾਲੀਆ ਅਧਿਆਪਕ, ਬੱਬਲਜੀਤ ਸਿੰਘ, ਮੈਡਮ ਰਾਜਵਿੰਦਰ ਕੌਰ ਅਤੇ ਕੌਂਸਲਰ ਸੁਰਜੀਤ ਸਿੰਘ ਪਹਿਲਵਾਨ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …

Leave a Reply