ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਲਾਹ ਮਿਲਣ `ਤੇ ਗੱਡੀ ਨੰ: 108 ਵਲੋਂ ਇਕ ਨਾ ਮਾਲੂਮ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ
ਵਿਚ ਇਲਾਜ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਦੀ ਮੋਰਚਰੀ ਨੰ: 6 ਵਿਚ 72 ਘੰਟੇ ਲਈ ਰੱਖੀ ਗਈ ਹੈ।ਮਿ੍ਰਤਕ ਦੀ ਉਮਰ ਕਰੀਬ 35 ਸਾਲ, ਰੰਗ ਕਣਕਵੰਨਾ, ਕੱਦ ਕਰੀਬ 5 ਫੁੱਟ 6/7 ਇੰਚ, ਮੋਨਾ ਹੈ, ਮੁੱਛਾਂ ਕੱਟੀਆਂ ਹੋਈਆਂ, ਕਾਲੀ ਪੈਂਟ ਅਤੇ ਕਾਲੀ ਬਰਾਊਨ ਚੈਕਦਾਰ ਕਮੀਜ਼ ਪਾਈ ਹੋਈ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਉਹ ਬਲਵਿੰਦਰ ਸਿੰਘ ਏ.ਐਸ.ਆਈ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕਰ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media