Saturday, April 18, 2026

ਸਰੀਰ-ਦਾਨੀ ਮਾਸਟਰ ਦੇਸ ਰਾਜ ਦੀ ਯਾਦ ’ਚ ਸਮਾਗਮ- ਹੋਣਹਾਰ ਵਿਦਿਆਰਥੀ ਸਨਮਾਨਿਤ

ਬਠਿੰਡਾ, 5 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਰਕਸ਼ੀਲ ਸੁਸਾਇਟੀ ਵਲੋਂ ਸਰੀਰਦਾਨੀ ਮਾਸਟਰ ਦੇਸ ਰਾਜ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ ਆਯੀਜਤ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਧੰਨ ਸਿੰਘ ਖਾਨਾ ਪਿੰਡ ਦੇ ਸਾਲ 2017-18 ਵਿੱਚ ਪਹਿਲੀ ਤੋਂ ਅੱਠਵੀ ਜਮਾਤ ਤੱਕ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
 ਜਿਕਰਯੋਗ ਹੈ ਕਿ ਸਰੀਰਦਾਨੀ ਮਾਸਟਰ ਦੇਸ ਰਾਜ ਜੋ ਕਿ ਇਸ ਸਕੂਲ ਵਿੱਚ ਲੰਮਾ ਸਮਾਂ ਪੜਾਉਦੇ ਰਹੇ ਸਨ, ਦੀ ਮੌਤ ਉਪਰੰਤ ਉਹਨਾ ਦਾ ਸਰੀਰ ਜਲਾਉਣ ਦੀ ਬਜਾਏ ਖੋਜ ਕਾਰਜਾਂ ਅਤੇ ਮੈਡੀਕਲ ਦੇ ਵਿਦਿਆਰਥੀਆਂ ਦੀ ਪੜਾਈ ਹਿੱਤ, ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਗਿਆ ਸੀ। ਇਸ ਸਮੇਂ ਪਿੰਡ ਦੀ ਸਮੁੱਚੀ ਪੰਚਾਇਤ, ਸਾਬਕਾ ਸਰਪੰਚ ਬਲਵੀਰ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਮੁੱਚਾ ਪਰਿਵਾਰ ਅਤੇ ਪਿੰਡ ਦੇ ਪਤਵੰਤੇ ਸੱਜਣਾ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।ਬੱਚਿਆਂ ਨੂੰ ਸਨਮਾਨ ਚਿੰਨ ਪਿੰਡ ਦੀ ਪੰਚਾਇਤ ਅਤੇ ਅਧਿਆਪਕਾਂ ਵਲੋਂ ਦਿੱਤੇ ਗਏ। ਮੈਨੇਜਮੈਂਟ ਕਮੇਟੀ ਮੈਂਬਰ ਜਗਵੰਤ ਸਿੰਘ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਆਨ ਅਤੇ ਜਾਣਕਾਰੀ ਹਾਸਲ ਕਰਨ ਲਈ ਕਿਹਾ। ਉਹਨਾ ਨੇ ਪਿੰਡ ਦੇ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ `ਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਪ੍ਰਤੀ ਅਵੇਸਲਾਪਣ ਤਿਆਗ ਕੇ ਇਹਨਾ ਨੂੰ ਬਿਹਤਰ ਬਨਾਉਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ।ਅਧਿਆਪਕ ਗਗਨਦੀਪ ਸਿੱਧੂ, ਭੂਸ਼ਨ ਕੁਮਾਰ, ਦੇਸ ਰਾਜ ਪੁੱਤਰ ਹਰਿੰਦਰ ਕੁਮਾਰ ਨੇ ਇਸ ਸਮਾਗਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜਨ ਲਈ ਸਾਰੇ ਅਧਿਆਪਕਾ ਅਤੇ ਪਿੰਡ ਦੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ। ਇਸ ਮੌਕੇ  ਅਧਿਆਪਕਾ ਅਮਨਦੀਪ ਕੌਰ, ਰੁਪਿੰਦਰ ਕੌਰ, ਸਿਸਲੀਆ ਥੌਮਸ, ਸੁਖਪਾਲ ਕੌਰ, ਅਧਿਆਪਕ ਗੁਰਮੀਤ ਸਿੰਘ, ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਗੁਰਤੇਜ ਸਿੰਘ ਵੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply