Sunday, November 1, 2026

ਡਾ: ਨਾਗਪਾਲ ਦੇ ਗ੍ਰਹਿ ਹੋਇਆ ਸ਼ਬਦ ਗੁਰੂ ਪ੍ਰਚਾਰ ਗੁਰਮਤਿ ਸਮਾਗਮ

PPN0504201814ਬਠਿੰਡਾ, 5 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਕੀਤੇ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਪਿਛਲੇ ਕਈ ਦਿਨਾਂ ਤੋਂ ਸਵੇਰ ਦੇ ਸ਼ਬਦ ਗੁਰੂ ਪ੍ਰਚਾਰ ਸਮਾਗਮ ਡਾ: ਨਾਗਪਾਲ ਦੇ ਗ੍ਰਹਿ ਅਜੀਤ ਰੋਡ ਵਿਖੇ ਚੱਲ ਰਹੇ ਹਨ। ਇਸ ਸਮਾਗਮ ‘ਚ ਨਿਤਨੇਮ ਦੀਆਂ ਪੰਜ ਬਾਣੀਆਂ ਦਾ ਪਾਠ ਅਤੇ ਰਾਗੀ ਜੱਥਾ ਭਾਈ ਗੁਰਤੇਜ ਸਿੰਘ ਅਤੇ ਪ੍ਰੋ. ਅਮਨਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਗੁਰਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਭਾਈ ਗੁਰਇੰਦਰਦੀਪ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸਮਾਗਮ ਦੀ ਸਮਾਪਤੀ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply