Friday, May 30, 2025
Breaking News

ਉਪ ਚੋਣਾਂ ‘ਚ ਅਕਾਲੀ-ਭਾਜਪਾ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ – ਮਜੀਠੀਆ

ਡਿਊਟੀ ਸੰਭਾਲਦਿਆਂ ਮਜੀਠੀਆ ਨੇ ਇੱਕ-ਇੱਕ ਵੋਟਰ ਤੱਕ ਪਹੁੰਚ ਕਰਨ ਦੀ ਕੀਤੀ ਹਦਾਇਤ

PPN07081412

ਬਠਿੰਡਾ, 7 ਅਗਸਤ (ਜਸਵਿੰਦਰ ਸਿੰਘ ਜੱਸੀ) – ਲੋਕ ਸੰਪਰਕ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਪਟਿਆਲਾ ਦੀਆਂ ਜ਼ਿਮਨੀ ਚੋਣਾਂ ਅਕਾਲੀ-ਭਾਜਪਾ ਉਮੀਦਵਾਰ ਭਾਰੀ ਲੀਡ ਨਾਲ ਜਿੱਤਣਗੇ। ਉਹ ਅੱਜ ਇੱਥੇ ਤਲਵੰਡੀ ਸਾਬੋ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਸ: ਜੀਤਮਹਿੰਦਰ ਸਿੰਘ ਸਿੱਧੂ ਦੀ ਭਾਰੀ ਵੋਟਾਂ ਨਾਲ  ਜਿੱਤ ਨੂੰ ਯਕੀਨੀ ਬਣਾਉਣ ਲਈ ਰਾਮਾ ਮੰਡੀ ਵਿਖੇ ਹਲਕੇ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਹਲਕੇ ਦੀ ਸਥਿਤੀ ਬਾਰੇ ਆਗੂਆਂ ਤੋਂ ਬਰੀਕੀ ਨਾਲ ਜਾਣਕਾਰੀ ਲਈ ਅਤੇ ਅਕਾਲੀ ਉਮੀਦਵਾਰ ਦੇ ਹੱਕ ਵਿੱਚ ਇੱਕ-ਇੱਕ ਵੋਟਰ ਤੱਕ ਪਹੁੰਚ ਕਰਨ ਲਈ ਹਦਾਇਤ ਕੀਤੀ। 
    ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਦੀਆਂ ਵਿਕਾਸ ਕਾਰਜਾਂ ਅਤੇ ਲੋਕ ਹਿਤੂ ਨੀਤੀਆਂ ਸਦਕਾ ਲੋਕਾਂ ਦਾ  ਅਕਾਲੀ ਭਾਜਪਾ ਸਰਕਾਰ ਪ੍ਰਤੀ ਵਿਸ਼ਵਾਸ ਦ੍ਰਿੜ੍ਹ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲਗਾਤਾਰ 10 ਸਾਲਾਂ ਦੌਰਾਨ ਹਰ ਚੋਣ ਵਿੱਚ ਅਕਾਲੀ-ਭਾਜਪਾ ਨੂੰ ਜਿੱਤਾ ਕੇ ਅਕਾਲੀ-ਭਾਜਪਾ ‘ਤੇ ਵਿਸ਼ਵਾਸ ਦਾ ਪ੍ਰਗਟਾਵਾ ਕਰ ਚੁੱਕੇ ਹਨ। ਸ: ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਦੀ ਅਖੌਤੀ ਗੁਰਦਵਾਰਾ ਕਮੇਟੀ ਵਲ਼ੋਂ ਹਰਿਆਣਾ ਦੇ ਗੁਰਦਵਾਰਿਆਂ ਉੱਤੇ ਕਬਜ਼ੇ ਰਨ ਤੋ  ਰੋਕ ਲਗਾਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਪੰਜਾਬ ਤੇ ਸਿੱਖ ਵਿਰੋਧੀ ਰਹੀ ਹੈ, ਤੇ ਲੰਬੇ ਸਮੇਂ ਤੋਂ ਆਪਣੇ ਹੱਥ ਠੋਕਿਆਂ ਰਾਹੀਂ ਸ਼੍ਰੋਮਣੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨਾਕਾਮ ਰਹਿਣ ਉਪਰੰਤ ਕਾਂਗਰਸ ਨੇ ਹਰਿਆਣਾ ਕਮੇਟੀ ਬਣਾ ਕੇ ਸਿੱਖ ਸ਼ਕਤੀ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਿੱਖ ਮਾਰੂ ਨੀਤੀਆਂ ਤੋਂ ਹਰ ਕੋਈ ਵਾਕਫ਼ ਹੈ, ਉਨ੍ਹਾਂ ਦੀ ਇਹ ਪਾੜੋ ਤੇ ਰਾਜ ਕਰੋ ਵਾਲੀ ਚਾਲ ਵੀ ਸਿੱਖ ਸਮਾਜ ਸਫਲ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਵਿਸਫੋਟਕ ਸਥਿਤੀ ਬਣੀ ਹੋਈ ਹੈ ਅਤੇ ਬਹੁਤੇ ਕਾਂਗਰਸੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਲੋਕ-ਸਭਾ ਚੋਣਾਂ ਦੀ ਹਾਰ ਉਪਰੰਤ ਘਰ ਬੈਠ ਜਾਣ ਦੀ ਮੰਗ ਕਰ ਰਹੇ ਹਨ ਤਾਂ ਦੂਜੇ ਪਾਸੇ ਕਾਂਗਰਸੀ ਵਰਕਰਾਂ ਦੀ ਹੋ ਰਹੀ ਦੁਰਦਸ਼ਾ ਦੀ ਸ਼ਰਮਨਾਕ ਹਾਲਾਤਾਂ ਦਾ ਵੀ ਕਾਂਗਰਸੀ ਆਗੂ ਹੀ ਖੁਲਾਸਾ ਕਰ ਰਹੇ ਹਨ। ਉਹਨਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਬਾਦਲ ਸਰਕਾਰ ਨੇ ਬਠਿੰਡਾ ਜ਼ਿਲ੍ਹੇ ਦੇ ਵਿਕਾਸ ਲਈ ਜੋ ਕੁੱਝ ਕੀਤਾ ਉਸ ਨਾਲ ਅੱਜ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਤੇ ਇਲਾਕਾ ਦੀ ਵਿਸ਼ਵ ਪੱਧਰ ‘ਤੇ ਨਵੀਂ ਪਛਾਣ ਬਣੀ। 
 ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰੂਪ ਸਿੰਗਲਾ, ਵਿਧਾਇਕ ਦੀਪ ਮਲਹੋਤਰਾ, ਸਾਬਕਾ ਵਿਧਾਇਕ ਅਵਤਾਰ ਸਿੰਘ ਬਰਾੜ ਚੇਅਰਮੈਨ ਪੀ ਆਰ ਟੀ ਸੀ, ਮੰਗਤ ਰਾਮ ਬਾਂਸਲ, ਉਪਕਾਰ ਸਿੰਘ ਸੰਧੂ, ਰਵੀ ਪ੍ਰੀਤ ਸਿੰਘ ਸਿੱਧੂ, ਨਵਦੀਪ ਸਿੰਘ ਗੋਲਡੀ, ਪ੍ਰੋ: ਸਰਚਾਂਦ ਸਿੰਘ, ਤਰਸੇਮ ਨਾਗਰ ਪ੍ਰਧਾਨ ਐਸੀ ਵਿੰਗ ਰਾਮਾ ਮੰਡੀ, ਸ਼ਮਸ਼ੇਰ ਸ਼ੇਰਾ, ਦਿਲਬਾਗ ਸਿੰਘ, ਭੁਪਿੰਦਰ ਸਿੰਘ ਰਾਹੀ, ਮਲਕੀਤ ਸਿੰਘ ਵੱਲ੍ਹਾ, ਭੁਪਿੰਦਰ ਸਿੰਘ ਸਿੱਧੂ, ਵਰਿੰਦਰ ਸ਼ਰਮਾ, ਨਿਰਮਲਜੀਤ ਸਿੰਘ, ਹਰਵਿੰਦਰ ਸਿੰਘ , ਕੌਰ ਸਿੰਘ ਸਾਬਕਾ  ਪ੍ਰਧਾਨ ਨਗਰ ਕੌਂਸਲ ਰਾਮਾ ਮੰਡੀ, ਸੁਰਿੰਦਰ ਡਾਬਰ, ਵਿਜੈਪਾਲ ਐੱਮ ਪੀ, ਪਾਲ ਸ਼ਰਮਾ, ਅਮਰਜੀਤ ਗਿਰੀ ਮੰਡਲ ਪ੍ਰਧਾਨ ਬੀ ਜੇ ਪੀ ਅਤੇ ਪਾਲ ਸਿੰਘ ਟੇਲਰ ਮਾਸਟਰ ਆਦਿ ਮੌਜੂਦ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …

Leave a Reply