ਪਠਾਨਕੋਟ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪਠਾਨਕੋਟ ਜ਼ਿਲ੍ਹੇ ਵਿੱਚ ਸਕਿਲ ਡਿਵੈਲਪਮੈਂਟ ਸੈਂਟਰ ਚਲਾਏ ਜਾ ਰਹੇ ਹਨ।ਜਿਸ ਦੀ ਪ੍ਰਗਤੀ ਵਾਚਣ ਲਈ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਅੱਜ ਇੱਕ ਅਹਿਮ ਮੀਟਿੰਗ ਦੌਰਾਨ ਸਕਿਲ ਸੈਂਟਰਾਂ ਵਿੱਚ ਚੱਲਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਚਲਾਏ ਜਾ ਰਹੇ ਨਵੇਂ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਪਠਾਨਕੋਟ ਜ਼ਿਲ੍ਹੇ ਦੇ ਤਿੰਨ ਸਕੂਲਾਂ ਆਰਿਆ ਸਕੂਲ (ਲੜਕੇ) ਪਠਾਨਕੋਟ, ਆਰਿਆ ਸਕੂਲ (ਲੜਕੀਆਂ) ਪਠਾਨਕੋਟ ਅਤੇ ਐਸ.ਐਮ.ਡੀ.ਆਰ.ਐਸ.ਡੀ ਰਾਜਪੂਤ ਹਾਈ ਸਕੂਲ ਪਠਾਨਕੋਟ ਵਿਖੇ ਸ਼ੁਰੂ ਕੀਤੇ ਜਾ ਰਹੇ ਹਨ।ਜਿਸ ਵਿੱਚ 18-35 ਸਾਲ ਤੱਕ ਦੇ ਚਾਹਵਾਨ ਨੌਜਵਾਨ ਟੇਨਿੰਗ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੇ ਦਫਤਰ ਕਮਿਊਨਿਟੀ ਹਾਲ ਸਰਨਾ (ਪਠਾਨਕੋਟ) ਵਿਖੇ 15 ਅਪ੍ਰੈਲ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਮੀਟਿੰਗ ਵਿੱਚ ਪ੍ਰਿੰਸੀਪਲ ਆਈ.ਟੀ.ਆਈ (ਲੜਕੇ) ਪਠਾਨਕੋਟ ਡੀ.ਪੀ.ਐਮ.ਯੂ ਸਟਾਫ ਤੋਂ ਇਲਾਵਾ ਵੱਖ-ਵੱਖ ਟ੍ਰੇਨਿੰਗ ਭਾਈਵਾਲ ਹਾਜਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media