ਅੰਮਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਲਾਈਨ ਥਾਣਾ ਮੁਖੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸਰਕਟ ਹਾਊਸ ਚੌਕੀ ਦੇ
ਇੰਚਾਰਜ ਸਬ ਇੰਸਪੈਕਟਰ ਨਿਸ਼ਾਨ ਸਿੰਘ ਨੇ ਆਈ.ਪੀ.ਸੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਦਰਜ਼ ਕੇਸ ਨੰਬਰ 483/17 ਦੇ ਮੁੱਖ ਦੋਸ਼ੀ ਅਰਸ਼ਦੀਪ ਸਿੰਘ ਸੰਧੂ ਪੁੱਤਰ ਬਲਵਿੰਦਰ ਸਿੰਘ ਵਾਸੀ ਐਵਰਗਰੀਨ ਪਬਲਿਕ ਸਕੂਲ ਭਿਖੀਵਿੰਡ ਜਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ।ਚੌਕੀ ਇੰਚਾਰਜ ਨੇ ਦੱਸਿਆ ਹੈ ਕਿ ਅਰਸ਼ਦੀਪ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਪ੍ਰੀਤਮ ਢਾਬੇ `ਤੇ ਗੋਲੀਆਂ ਚਲਾ ਕੇ ਢਾਬੇ `ਤੇ ਕੰਮ ਕਰਨ ਵਾਲਿਆਂ ਨੂੰ ਜਖਮੀ ਕੀਤਾ ਸੀ।ਏ.ਐਸ.ਆਈ ਨਿਸ਼ਾਨ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਮਾਨਯੌਗ ਅਦਾਲਤ `ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਉਸ ਪਾਸੋਂ ਰਿਵਾਲਵਰ ਅਤੇ ਵਾਰਦਾਤ ਸਮੇਂ ਵਰਤੀ ਗਈ ਗੱਡੀ ਬਰਾਮਦ ਕੀਤੀ ਜਾ ਸਕੇ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media