ਅੰਮਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਟੀ ਪੁਲਿਸ ਵਲੋਂ ਮਕਬੂਲਪੁਰਾ ਚੌਕ ਵਿੱਚ ਪੁਲਿਸ ਪਾਰਟੀ `ਤੇ ਫਾਇਰਿੰਗ ਕਰ ਕੇ ਦੌੜਣ ਵਾਲੇੇ
ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਥਾਣਾ ਮਕਬੂਲ ਪੁਰਾ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਨੇ ਏ.ਐਸ.ਆਈ ਦਵਿੰਦਰਜੀਤ ਸਿੰਘ ਅਤੇ ਪੁਲਿਸ ਪਾਰਟੀ ਸਮੇਤ ਮਕਬੂਲਪੁਰਾ ਚੌਕ ਵਿੱਚ 3.4.2018 ਨੂੰ ਗੋਲੀਆਂ ਚਲਾ ਕੇ ਦੌੜਣ ਵਾਲੇ ਸਿਕੰਦਰ ਪੁੱਤਰ ਪੂਰਨ ਚੰਦ ਵਾਸੀ ਪਿੰਡ ਨੰਗਲੀ ਫਤਹਿਗੜ ਚੂੜੀਆਂ ਰੋਡ ਜਿਲਾ ਅੰਮ੍ਰਿਤਸਰ ਨੂੰੰ ਗ੍ਰਿਫਤਾਰ ਕੀਤਾ ਹੈ।ਡੀ.ਸੀ.ਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਸੱਤ ਮੁਕੱਦਮੇ ਦਰਜ ਹਨ, ਜਿਸ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ ਅਤੇ ਪੁਲਿਸ ਦਾ ਭਗੌੜਾ ਵੀ ਹੈ।
ਉਨਾਂ ਕਿਹਾ ਕਿ ਉਸ ਪਾਸੋਂ ਵਾਰਦਾਤ ਸਮੇਂ ਵਰਤੀ ਗਈ ਵਰਨਾ ਕਾਰ ਨੰਬਰ ਪੀ.ਬੀ 02 ਬੀ.ਐਨ 5959 ਅਤੇ ਇਕ ਦੇਸੀ ਪਿਸਤੌਲ 12 ਬੋਰ ਪਹਿਲਾਂ ਹੀ ਬਰਾਮਦ ਹੋ ਚੁੱਕਾ ਹੈ ਅਤੇ ਇਸ ਦੇ ਇਕ ਸਾਥੀ ਜੋਬਨ ਸਿੰਘ ਨੂੰ ਵੀ 32 ਬੋਰ ਰਿਵਾਲਵਰ ਅਤੇ ਚੋਰੀ ਦੇ ਮੋਟਰਸਾਈਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।ਇਸ ਪ੍ਰੈਸ ਕਾਨਫਰੰਸ ਵਿਚ ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ ਵਿਰਕ ਅਤੇ ਇੰਸਪੈਕਟਰ ਰਾਜਵਿੰਦਰ ਕੌਰ ਵੀ ਮੌਜੂਦ ਸਨ। ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਦੋਸ਼ੀ ਖਿਲਾਫ ਥਾਣਾ ਮਕਬੂਲਪੁਰਾ ਵਿਖੇ ਮੁਕੱਦਮਾ ਨੰਬਰ 26 ਮਿਤੀ 4.4.18 ਦਰਜ ਕੀਤਾ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media