ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਈ.ਏ.ਐਸ. ਸੈਂਟਰ ਦੇ ਮੈਂਬਰ ਇੰਚਾਰਜ ਸ਼੍ਰੀਮਤੀ ਮੋਹਨਜੀਤ ਕੌਰ ਸੇਠੀ ਮੁੱਖ ਮਹਿਮਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੇ ਸਾਬਕਾ ਪ੍ਰਿੰਸੀਪਲ ਸਰਦਾਰਨੀ ਹਰਮਿੰਦਰ ਸਿੰਘ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੇ ਮੈਂਬਰ ਇੰਚਾਰਜ ਸ਼੍ਰੀਮਤੀ ਅਮਰਪਾਲੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ । ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਜੀ.ਟੀ.ਰੋਡ ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਫਰੀਡਮ ਨੇ ਸਮਾਰੋਹ ਵਿੱਚ ਸ਼ਾਮਲ ਹੋ ਕੇ ਇਸਦੀ ਸੋਭਾ ਵਧਾਈ।ਸਮਾਰੋਹ ਦੇ ਆਰੰਭ ਵਿੱਚ ਸ਼ਬਦ ‘ਸਾਵਣ ਆਇਆ ਹੇ ਸਖੀ’ ਦੇ ਗਾਇਨ ਨਾਲ ਵਿਦਿਆਰਥੀਆਂ ਨੇ ਗੁਰਬਾਣੀ ਵਿੱਚ ਸਾਵਣ ਦੇ ਜਸ ਨੂੰ ਬਿਆਨ ਕੀਤਾ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਵਿਦਿਆਰਥਣਾਂ ਨੇ ਪੰਜਾਬੀ ਲੋਕ ਗੀਤ ‘ਛੱਲੇ’ ਰਾਹੀਂ ਬੜੇ ਰਵਾਇਤੀ ਅੰਦਾਜ ਵਿੱਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਅਰਪਨਦੀਪ ਕੌਰ ਨੇ ਸੰਖੇਪ ਵਿੱਚ ਦਰਸ਼ਕਾਂ ਨੂੰ ਸਾਵਣ ਦੇ ਮਹੱਤਵ ਬਾਰੇ ਜਾਣੂ ਕਰਵਾਇਆ।ਪੰਜਾਬੀ ਲੋਕ ਗਾਥਾ ‘ਮਲਕੀ ਕੀਮਾ’ ਨੇ ਪੰਜਾਬੀ ਸਭਿਆਚਾਰ ਦੀ ਸਜੀਵ ਪੇਸ਼ਕਾਰੀ ਕੀਤੀ।ਪੰਜਾਬੀ ਲਘੂ ਨਾਟਕ ਰਾਹੀਂ ਆਪਣੇ ਅਮੀਰ ਵਿਰਸੇ ਨੂੰ ਭੁੱਲਦੀ ਜਾ ਰਹੀ ਨਵੀਂ ਪਨੀਰੀ ਨੂੰ ਆਪਣੇ ਸਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।ਸਮਾਰੋਹ ਵਿੱਚ ਸਕੂਲ ਦੇ ਨੌਵੀਂ, ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਦਾ ਵੀ ਆਯੋਜਨ ਕੀਤਾ ਗਿਆ ਜਿਹਨਾਂ ਨੇ ਵਿਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਇਸਦੇ ਨਾਲ ਹੀ ਸਕੂਲ ਵਿੱਚ ਮਹਿੰਦੀ ਪ੍ਰਤਿਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ।ਸਕੂਲ ਵੱਲੋਂ ਅੱਜ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਸ਼੍ਰੀਮਤੀ ਮੋਹਨਜੀਤ ਕੌਰ ਸੇਠੀ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ।ਸਕੂਲ ਦੇ ਮੈਨੇਜਰ ਸ੍ਰ. ਹਰਮਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਯੁਵਾ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਵਿੱਚ ਸਹਾਇਕ ਸਾਬਤ ਹੁੰਦੇ ਹਨ ਇਸਲਈ ਅਜਿਹੇ ਯਤਨ ਜਾਰੀ ਰੱਖਣੇ ਚਾਹੀਦੇ ਹਨ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਪ੍ਰੋਗਰਾਮ ਵਿੱਚ ਡਿਪਟੀ ਡਾਇਰੈਕਟਰ ਸਪੋਰਟਸ ਸ੍ਰ. ਲਖਬੀਰ ਸਿੰਘ ਖਿਆਲਾ, ਸ੍ਰ. ਨਵਪ੍ਰੀਤ ਸਿੰਘ ਸਾਹਨੀ, ਸਕੂਲ ਦੀਆਂ ਮੁਖ ਅਧਿਆਪਕਾਵਾਂ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਮੰਜੂ, ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਰਵਿੰਦਰ ਕੌਰ ਅਤੇ ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …