ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਅਤੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਗਏ ਵੱਖ-ਵੱਖ ਪੱਤਰਾਂ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਫਿਲਮ ਨੂੰ ਜਾਰੀ ਨਾ ਹੋਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਆਏ ਇਤਰਾਜ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਫਿਲਮ ਸਬੰਧੀ ਇਕ ਮੁਲਾਂਕਣ ਕਮੇਟੀ ਗਠਿਤ ਕੀਤੀ ਸੀ, ਜਿਸ ਦੀ ਅੱਜ ਹੋਈ ਮੀਟਿੰਗ ਵਿਚ ਸ਼ਾਮਲ ਹੋਣ ਲਈ ਫਿਲਮ ਦੇ ਨਿਰਦੇਸ਼ਕ ਹਰਿੰਦਰ ਸਿੰਘ ਸਿੱਕਾ ਨੂੰ ਸੱਦਿਆ ਗਿਆ ਸੀ, ਪਰ ਉਹ ਸ਼ਾਮਲ ਨਹੀਂ ਹੋਏ ਅਤੇ ਉਹ ਫਿਲਮ 13 ਅਪ੍ਰੈਲ ਨੂੰ ਰੀਲੀਜ਼ ਕਰਨ ਲਈ ਬਜ਼ਿੱਦ ਹਨ।ਜੇਕਰ ਫਿਲਮ ਜਾਰੀ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਵਿਚ ਰੋਸ ਫੈਲਣਾ ਜਰੂਰੀ ਹੈ।ਇਸ ਲਈ ਫਿਲਮ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ, ਤਾਂ ਜੋ ਸਿੱਖ ਸੰਗਤਾਂ ਦਾ ਰੋਸ ਸ਼ਾਂਤ ਹੋ ਸਕੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …