Monday, December 23, 2024

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

PPN0704201805 ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁਜੇ ਕੌਂਸਲ ਦੇ ਆਨਰੇਰੀ ਸਕਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਸੰਗਤਾਂ ਤੇ ਦੇਸ਼ ਵਿਦੇਸ਼ ’ਚ ਵਸਦੀਆਂ ਸੰਗਤਾਂ ਨੂੰ ਪਵਿਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਡਾ. ਕੁਲਦੀਪ ਸਿੰਘ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸ ਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ।ਛੀਨਾ ਨੇ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।PPN0704201806
 ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਮੈਂਬਰ  ਪ੍ਰਿੰ: ਜਗਦੀਸ਼ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐਸ. ਰਟੌਲ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply