Tuesday, October 13, 2026

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਕਿਸਾਨ ਸਘੰਰਸ ਕਮੇਟੀ ਦੀਆਂ ਮੰਗਾਂ ਮੰਨਣ ਦਾ ਭਰੋਸਾ

ਇੰਨਸਾਫ਼ ਦੇਣ `ਚ ਲਾਪਵਾਹੀ ਵਰਤਣ ਵਾਲੇ ਅਧਿਕਾਰੀ ਬਖ਼ਸੇ ਨਹੀ ਜਾਣਗੇ- ਐਸ.ਐਸ.ਪੀ ਦਿਹਾਤੀ

ਅੰਮਿ੍ਤਸਰ, 7 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਕਿਸਾਨ ਸੰਘਰਸ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਦਿੱਤੇ ਗਏ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਨੂੰ ਐਸ.ਐਸ.ਪੀ ਦਿਹਾਤੀ ਅਤੇ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਇਹ ਮੀਟਿੰਗ ਕਰੀਬ 2 ਘੰਟੇ ਚੱਲੀ।ਮੀਟਿੰਗ ਦੌਰਾਨ ਕਿਸਾਨ ਸਘੰਰਸ ਕਮੇਟੀ ਵੱਲੋਂ ਜੋ ਵੀ ਕੇਸਾਂ ਸਬੰਧੀ ਲਿਸਟ ਦਿੱਤੀ ਗਈ ਉਹਨਾਂ ਸਬੰਧੀ ਕਾਨੂੰਨੀ ਕਾਰਵਾਈ ਤੁਰੰਤ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਇਸ  ਸਬੰਧੀ ਜਿਹਨਾਂ ਅਫ਼ਸਰਾਨ ਨੇ ਬੇਲੋੜੀ ਦੇਰੀ ਕੀਤੀ ਹੈ ਉਹਨਾਂ ਅਫ਼ਸਰਾਂ ਦੇ ਖਿਲਾਫ਼ ਐਸ.ਐਸ.ਪੀ ਵੱਲੋਂ ਸਖਤ ਨੋਟਿਸ ਲਿਆ ਗਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਵਿਅਕਤੀ ਨੂੰ ਇਨਸਾਫ ਦੇਣ ਵਿੱਚ ਲਾਪਰਵਾਹੀ ਵਰਤੀ ਗਈ ਤਾਂ ਉਸਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply