Sunday, December 22, 2024

ਸਰਕਾਰੀ ਰਾਜਿੰਦਰਾ ਕਾਲਜ ਦੇ ਖਿਡਾਰੀਆਂ ਨੇ ਕੌਮੀ ਖੇਡਾਂ `ਚ ਚਮਕਾਇਆ ਕਾਲਜ ਦਾ ਨਾਮ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਖਿਡਾਰੀਆਂ ਨੇ ਕੌਮੀ ਖੇਡਾਂ ਵਿਚ ਮੈਡਲ ਜਿੱਤ ਕੇ ਕਾਲਜ ਅਤੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ।ਡਾ. ਸੁਰਜੀਤ ਸਿੰਘ ਮੁੱਖੀ ਸਰੀਰਕ ਸਿੱਖਿਆ ਵਿਭਾਗ ਨੇ ਦੱਸਿਆ ਕਿ ਆਲ ਇੰਡੀਆ ਰਗਬੀ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਦੇ ਖਿਡਾਰੀ ਕੰਵਲਜੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਰਾਜਿੰਦਰਾ ਕਾਲਜ ਦੇ 4 ਰੱਸਾਕਸ਼ੀ ਖਿਡਾਰੀਆਂ ਗੁਰਵਿੰਦਰ ਸਿੰਘ ਬੀ.ਏ ਭਾਗ ਪਹਿਲਾ, ਮਨਪ੍ਰੀਤ ਸਿੰਘ ਬੀ.ਏ ਭਾਗ ਤੀਜਾ, ਗੁਰਪਿੰਦਰ ਸਿੰਘ ਬੀ.ਏ.ਭਾਗ-ਦੂਜਾ ਅਤੇ ਗੁਰਵਿੰਦਰ ਸਿੰਘ ਬੀ.ਏ ਭਾਗ ਦੂਜਾ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਗੋਲਡ ਮੈਡਲ ਜਿੱਤਣ ’ਚ ਸਫ਼ਲਤਾ ਹਾਸਲ ਕੀਤੀ ਹੈ।ਪਿਛਲੇ ਦਿਨੀਂ ਪਾਣੀਪਤ ਵਿਖੇ ਹੋਈ ਸੀਨੀਅਰ ਨੈਸ਼ਨਲ ਨੈੱਟਬਾਲ ਚੈਪੀਂਅਨਸ਼ਿਪ ਵਿਚ ਵਰਿੰਦਰ ਸਿੰਘ ਬੀ.ਏ ਭਾਗ-3 ਅਤੇ ਨਵਜੋਤ ਸਿੰਘ ਬੀ.ਏ ਭਾਗ-2 ਨੇ ਚਾਂਦੀ ਦੇ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਜੇਤੂ ਖਿਡਾਰੀਆਂ ਦਾ ਕਾਲਜ ਪਹੁੰਚਣ ’ਤੇ ਕਾਲਜ ਪਿ੍ਰੰਸੀਪਲ ਮੁਕੇਸ਼ ਅਗਰਵਾਲ, ਡਾ. ਸੁਰਜੀਤ ਸਿੰਘ ਮੁੱਖੀ ਸਰੀਰਕ ਸਿੱਖਿਆ ਵਿਭਾਗ, ਪ੍ਰੋ. ਜਗਜੀਵਨ ਕੌਰ ਅਤੇ ਅਰੁਣ ਵਧਾਵਣ ਸੀਨੀਅਰ ਮੀਤ ਪ੍ਰਧਾਨ ਕ੍ਰਿਕਟ ਐਸੋਸੀਏਸ਼ਨ ਨੇ ਭਰਵਾਂ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply