ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੂਲ ਨਿਵਾਸੀਆਂ, ਐਸ.ਸੀ ਤੇ ਐਸ.ਟੀ ਭਾਈਚਾਰੇ ਵੱਲੋਂ ਬੀਤੀ 2 ਅਪ੍ਰੈਲ ਨੂੰ ਐਸ.ਸੀ./ਐਸ.ਟੀ ਐਕਟ ਮਾਮਲੇ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਨੇ 10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਕਰੜੀ ਨਿੰਦਾ ਕਰਦਿਆਂ ਇਸ ਦੀ ਵਿਰੋਧਤਾ ਕੀਤੀ ਹੈ।ਇਸ ਸਬੰਧੀ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਕੇਂਦਰ ਦੇ ਵਿੱਚ ਸੱਤਾ ਤੇ ਕਾਬਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਆਰ.ਐਸ.ਐਸ ਦੇ ਇਸ਼ਾਰੇ `ਤੇ ਇੱਕ ਸੋਚੀ ਸਮਝੀ ਕੋਝੀ ਚਾਲ ਤਹਿਤ ਭਾਰਤ ਦੇ ਮੂਲ ਨਿਵਾਸੀਆਂ, ਐਸ.ਸੀ/ਐਸ.ਟੀ ਤੇ ਘੱਟ ਗਿਣਤੀਆਂ ਕੌਮਾਂ ਨੂੰ ਆਪਣੇ ਫੁਰਮਾਨਾ ਹੇਠ ਲਿਆਉਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦਾ ਮੁੱਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਤਾਰੇਗੀ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਨੂੰ ਸਿਰਫ ਤੇ ਸਿਰਫ ਇੱਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਅ) ਹਮੇਸ਼ਾਂ ਹੀ ਦੱਬੇ-ਕੁੱਚਲੇ ਵਰਗ ਦੀ ਹਮਾਇਤ ਕਰਦਾ ਆਇਆ ਹੈ ਤੇ ਹਮੇਸ਼ਾਂ ਕਰਦਾ ਰਹੇਗਾ।ਉਨ੍ਹਾਂ ਓ.ਬੀ.ਸੀ ਭਾਈਚਾਰੇ ਵਲੋਂ 10 ਅਪ੍ਰੈਲ ਦੇ ਭਾਰਤ ਬੰਦ ਸੱਦੇ ਨੂੰ ਕਿਸੇ ਵੀ ਕਿਸਮ ਦੀ ਹਮਾਇਤ ਨਾ ਦੇਣ ਦੇ ਫੈਸਲੇ ਦੀ ਵੀ ਪ੍ਰਸ਼ੰਸ਼ਾ ਕੀਤੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …