Saturday, September 21, 2024

ਵੈਸਾਖੀ ਮੌਕੇ 11 ਦੀ ਥਾਂ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਜੱਥਾ

ਕੇਂਦਰ ਸਰਕਾਰ ਨੇ 41 ਵੀਜ਼ੇ ਕੱਟੇ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੈਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ SGPCਜਾਣ ਵਾਲੇ ਜੱਥੇ ਦੇ 758 ਸ਼ਰਧਾਲੂਆਂ ਦੇ ਨਾਮਾਂ ਦੀ ਲਿਸਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ, ਜਿਸ ਵਿਚੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੇ 41 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਹਨ।ਇਹ ਜੱਥਾ ਪਹਿਲਾਂ 11 ਅਪ੍ਰੈਲ ਨੂੰ ਰਵਾਨਾ ਹੋਣਾ ਸੀ, ਜੋ ਹੁਣ 12 ਅਪ੍ਰੈਲ ਨੂੰ ਜਾਵੇਗਾ।ਇਹ ਜੱਥਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਰਵਾਨਾ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਵੈਸਾਖੀ ਦਾ ਪੁਰਬ ਮਨਾਉਣ ਲਈ ਜੱਥਾ ਭੇਜਣ ਲਈ ਭਾਰਤ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 41 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਜਿਨ੍ਹਾਂ ਦੇ ਸੀਰੀਅਲ ਨੰਬਰ ਇਸ ਪ੍ਰਕਾਰ ਹਨ- 24, 36, 37, 38, 51, 52, 53, 54, 55, 56, 57, 58, 65, 138, 164, 171, 195, 282, 283, 409, 578, 583, 590, 591, 601, 620, 628, 633, 712, 734, 735, 736, 737, 794, 795, 801, 802, 803, 804, 849, 850. ਉਨ੍ਹਾਂ ਇਹ ਵੀ ਦੱਸਿਆ ਕਿ ਇਹ ਜੱਥਾ ਪਹਿਲਾਂ 11 ਅਪ੍ਰੈਲ ਨੂੰ ਪਾਕਿਸਤਾਨ ਵਿਖੇ ਭੇਜਿਆ ਜਾਣਾ ਸੀ ਪਰੰਤੂ ਹੁਣ ਇਹ ਜੱਥਾ 12 ਅਪ੍ਰੈਲ 2018 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 21 ਅਪ੍ਰੈਲ 2018 ਨੂੰ ਵਾਪਸ ਭਾਰਤ ਪਰਤੇਗਾ।ਉਨ੍ਹਾਂ ਕਿਹਾ ਕਿ ਸ਼ਰਧਾਲੂ 11 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
    ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਅਤੇ ਲੋਕਾਂ ਵੱਲੋਂ ਚੁਣੀ ਹੋਈ ਸੰਵਿਧਾਨਕ ਸੰਸਥਾ ਹੈ, ਇਸ ਲਈ ਕੇਂਦਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕਰਾਉਣ ਲਈ ਸੁਯੋਗ ਪ੍ਰਬੰਧ ਕਰਨ ਵਿਚ ਢਿੱਲ ਦਿਖਾਈ ਜਾ ਰਹੀ ਹੈ, ਜੋ ਉਚਿਤ ਨਹੀਂ। ਉਨ੍ਹਾਂ ਕਿਹਾ ਕਿ ਹਰ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਦੇ ਦਰਸ਼ਨ ਕਰਨ ਲਈ ਅਥਾਹ ਭਾਵਨਾ ਰੱਖਦਾ ਹੈ, ਜਿਸ ਲਈ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਸੰਜੀਦਾ ਯਤਨ ਕਰਨੇ ਚਾਹੀਦੇ ਹਨ।
 

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …

Leave a Reply