Saturday, September 21, 2024

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਯੂਨੀਵਰਸਿਟੀ ’ਚ ਅੱਵਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ PPN0904201810ਯੂਨੀਵਰਸਿਟੀ ਵਲੋਂ ਦਸੰਬਰ-2017 ’ਚ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀ ਅਤੇ ਪੰਜਵੀਂ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਰੁਪਿੰਦਰ ਕੌਰ ਨੇ 458 ਨੰਬਰਾਂ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਈਸ਼ਾ ਹਾਂਡਾ ਨੇ 430 ਨੰਬਰਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਦਾ ਨਤੀਜਾ ਹੈ।
ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਡਾ. ਸ਼ਮਸ਼ੇਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ, ਡਾ. ਅਰਨੀਤ ਕੌਰ ਅਸਿਸਟੈਂਟ ਪ੍ਰੋਫੈਸਰ ਅਤੇ ਬਰਸਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਡਾ. ਗੁਨੀਸ਼ਾ ਸਲੂਜਾ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ. ਖਿੰਤਨਪ੍ਰੀਤ ਕੌਰ ਅਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।
 

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …

Leave a Reply