ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਰਲੀਜ਼ ਹੋਣ ਤੋਂ ਰੋਕਣ ਲਈ ਹਰ ਯਤਨ ਕੀਤਾ
ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਤੇ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਢਾਡੀ ਸਭਾ ਦੀ ਮੀਟਿੰਗ ਦੋਰਾਨ ਕੀਤਾ।
ਢਾਡੀ ਸਭਾ ਦੀ ਜਰੂਰੀ ਇਕੱਤਰਤਾ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸਹੂਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਵਿਰੋਧ ਵਿਚ ਮਤਾ ਪਾਸ ਕੀਤਾ ਗਿਆ।ਗਿਆਨੀ ਗੁਰਮੇਜ ਸਿੰਘ ਸ਼ਹੂਰਾ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਨੁਸਾਰ ਕੋਈ ਵੀ ਵਿਅਕਤੀ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਰੋਲ ਨਹੀਂ ਕਰ ਸਕਦਾ ਪਰ ਇਸ ਫਿਲਮ ਵਿਚ ਅਜਿਹਾ ਕੀਤਾ ਗਿਆ ਹੈ ਜੋ ਸਿੱਖ ਸਿਧਾਂਤਾਂ ਨੂੰ ਸੱਟ ਮਾਰਦਾ ਹੈ।ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਆਹਤ ਹੋਣਗੀਆਂ।ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਇਸ ਫਿਲਮ ਦੀ ਰਲੀਜ਼ `ਤੇ ਰੋਕ ਲੱਗਣੀ ਚਾਹੀਦੀ ਹੈ।
ਇਸ ਮੌਕੇ ਸਭਾ ਦੇ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ ਸੋਹਲ, ਚੇਅਰਮੈਨ ਗਿਆਨੀ ਸਵਿੰਦਰ ਸਿੰਘ ਭੰਗੂ, ਸੀਨੀ: ਮੀਤ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਬੀ.ਏ, ਮੀਤ ਪ੍ਰਧਾਨ ਗਿਆਨੀ ਦੇਸਾ ਸਿੰਘ ਦਲੇਰ ਤੇ ਗਿਆਨੀ ਕੇਵਲ ਸਿੰਘ ਕੋਮਲ, ਗਿਆਨੀ ਗੁਰਪ੍ਰਤਾਪ ਸਿੰਘ ਪਦਮ ਜਨਰਲ ਸਕੱਤਰ, ਗਿਆਨੀ ਕੁਲਬੀਰ ਸਿੰਘ ਮੱਦੂਛਾਂਗਾ, ਗਿਆਨੀ ਜਸਵਿੰਦਰ ਸਿੰਘ ਭਾਗੋਵਾਲ, ਗਿਆਨੀ ਬਲਦੇਵ ਸਿੰਘ ਬਲੱਗਣ, ਗਿਆਨੀ ਦਲਜੀਤ ਸਿੰਘ ਵਿਛੋਆ, ਗਿਆਨੀ ਯੁਗਰਾਜ ਸਿੰਘ ਯੋਧੇ, ਗਿਆਨੀ ਸਵਿੰਦਰ ਸਿੰਘ ਕੈਰੋਂ, ਗਿਆਨੀ ਤਰਸੇਮ ਸਿੰਘ ਪੱਖੋਕੇ ਆਦਿ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media