ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ
ਸਰਕਾਰ ਨੂੰ ਮੰਗ ਪੱਤਰ ਦੇਣ ਸਬੰਧੀ ਇਕ ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਤੋਂ ਜਿਲ੍ਹਾ ਪ੍ਰਸਾਸ਼ਨ ਦੇ ਦਫ਼ਤਰ ਤੱਕ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪਹੁੰਚਿਆ।ਆਗੂਆਂ ਨੇ ਅਧਿਕਾਰੀ ਨੂੰ ਮੰਗ ਪੰਤਰ ਦੇਣ ਮੌਕੇ ਕਿਹਾ ਕਿ ਜਿਵੇਂ ਕਿ ਪਹਿਲਾਂ ਹੀ ਜਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਪਹਿਲਾਂ ਵੀ ਵੱਖ-ਵੱਖ ਜਥੇਬੰਦੀਆਂ ਵਲੋਂ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰਦੀ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ `ਤੇ ਪਾਬੰਦੀ ਲਗਾਉਣ ਅਤੇ ਇਸ ਨੂੰ ਬਣਾਉਣ ਵਾਲਿਆਂ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਿਰੁੱਧ ਧਾਰਾ 295-ਏ ਤਹਿਤ ਪਰਚੇ ਦਰਜ਼ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਸੀ, ਪਰ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਕਰਕੇ ਸਿੱਖ ਜਥੇਬੰਦੀਆਂ ਵਲੋਂ ਫ਼ਿਲਮ ਨਾਨਕ ਸ਼ਾਹ ਫ਼ਕੀਰ ਵਿਰੋਧੀ ਕਾਰਵਾਈ ਜਥੇਬੰਦੀ ਬਣਾ ਕੇ ਬਠਿੰਡਾ ਸ਼ਹਿਰ ਵਿਚੋਂ ਰੋਸਮਈ ਪੈਦਲ ਰੋਸ ਮਾਰਚ ਕੱਢਿਆ ਗਿਆ।ਆਗੂਆਂ ਨੇ ਕਿਹਾ ਕਿ ਡੰਮੀ ਪਾਤਰਾਂ ਤੇ ਵਿਅਕਤੀਗਤ ਪਾਤਰਾਂ ਰਾਹੀਂ ਸਿੱਖਾਂ ਦੇ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਿਵਾਰ ਦਾ ਇਸ ਫ਼ਿਲਮ ਵਿੱਚ ਦ੍ਰਿਸ਼ ਦਿਖਾਏ ਹਨ, ਜਿਸ ਵਿਰੁੱਧ ਸੰਸਾਰ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਜਬਰਦਸਤ ਰੋਸ ਪਾਇਆ ਜਾ ਰਿਹਾ ਹੈ।ਬਠਿੰਡਾ ਸ਼ਹਿਰ ਤੇ ਨੇੜਲੇ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਜਿਲਾ ਪ੍ਰਸ਼ਾਸਨ ਬਠਿੰਡਾ ਰਾਹੀਂ ਪੰਜਾਬ ਸਰਕਾਰ ਤੋਂ ਇਸ ਫ਼ਿਲਮ ’ਤੇ ਪੂਰਨ ਪਾਬੰਦੀ ਦੀ ਮੰਗ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਗੁਰਮਤਿ ਮਰਿਯਾਦਾ ਸਿੱਖੀ ਸੰਕਲਪ, ਸੱਖ ਗੁਰੂਆਂ ਦਾ ਫਲਸਫ਼ਾ ਸ਼ਬਦ ਗੁਰੂ ਨੂੰ ਹੀ ਮਾਨਤਾ ਦਿੱਤੀ ਗਈ ਹੈ ਅਤੇ ਡੰਮੀ ਕਿਰਦਾਰਾਂ ਦਾ ਵਿਰੋਧ ਕੀਤਾ ਗਿਆ ਹੈ।ਇਸ ਫ਼ਿਲਮ ਦੇ ਵਿਰੋਧ ਵਿੱਚ ਇਕੱਲੇ ਪੰਜਾਬ ਵਿੱਚ ਹੀ ਨਹੀ ਸਗੋਂ ਭਾਰਤ ਅਤੇ ਸੰਸਾਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਆਗੂਆਂ ਨੇ ਇਸ ਫ਼ਿਲਮ ’ਤੇ ਤੁਰੰਤ ਪਾਬੰਦੀ ਲਗਾ ਕੇ ਦੋਸ਼ੀਆਂ ਵਿਰੁੱਧ ਪਰਚੇ ਦਰਜ਼ ਕੀਤੇ ਜਾਣ ਦੀ ਮੰਗ ਨੂੰ ਦੁਹਾਇਆ।
ਇਸ ਮੌਕੇ ਕਰਮਜੀਤ ਸਿੰਘ ਗੁਰੂ ਕੀ ਚਾਕਰੀ ਸੇਵਾ ਦਲ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਬਠਿੰਡਾ ਦਲ ਖਾਲਸਾ, ਰਮਨਦੀਪ ਸਿੰਘ ਰਮੀਤਾ, ਅਰਸ਼ਦੀਪ ਸਿੰਘ,ਅਕਾਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਗਿੰਦਾ, ਧਰਮਪਾਲ ਸਿੰਘ ਦਲ ਖਾਲਸਾ ਆਦਿ ਆਗੂ ਹਾਜਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media