ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਪੰਜ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ ਵਿੱਚ
ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੌਮੀ ਪੱਧਰ `ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਹੈ ਕਿ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਆਰਿਆ ਵਿਦਿਆ ਸਭਾ ਨਵੀਂ ਦਿੱਲੀ ਵਲੋਂ ਸਾਲ 2017 `ਚ ਕਰਵਾਈ ਗਈ, ਇਸ ਰਾਸ਼ਟਰ ਪੱਧਰੀ ਪ੍ਰੀਖਿਆ `ਚ ਪੂਰੇ ਦੇਸ਼ ਤੋਂ ਡੀ.ਏ.ਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲ਼ਿਆ ਸੀ।ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਪੰਜਵੀਂ ਕਲਾਸ ਦੀ ਵਿਦਿਆਰਥਣ ਸਿਯਾ ਪਟਾਨੀ ਨੇ ਪਹਿਲਾ ਤੇ ਸੱਤਵੀਂ ਕਲਾਸ ਦੀ ਦਿਪਾਨਿਕਾ ਗੁਪਤਾ ਨੇ ਦੂਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਰੋਹਿਤ ਅਰੋੜਾ ਤੇ ਪ੍ਰੀਤ ਮੰਨਤ ਨੇ ਵੀ ਪ੍ਰੀਖਿਆ ਵਿੱਚ ਚੰਗੇ ਨੰਬਰ ਪ੍ਰਾਪਤ ਕੀਤੇ ਹਨ।ਪਿੰਸੀਪਲ ਅੰਜਨਾ ਗੁਪਤਾ ਨੇ ਅਹਿਮ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦੇ ਉਜਵਲ ਭਵਿੱਖ ਦੀਆਂ ਕਾਮਨਾਵਾਂ ਦਿੱਤੀਆਂ ਹਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media