
ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ)- ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਕੌਮੀ ਅਧਿਆਪਕ ਦਿਨ ‘ਤੇ ਅੰਮ੍ਰਿਤਸਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਵਿੱਚੋਂ ਸੁੱਘੜ ਤੇ ਸਿਆਣੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ।ਇਸ ਸਬੰਧੀ ਫਾਊਂਡੇਸ਼ਨ ਦੀ ਇਕ ਮੀਟਿੰਗ ਵਿਰਸਾ ਵਿਹਾਰ ਵਿਖੇ ਪ੍ਰਧਾਨ ਭੂਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਫਾਊਂਡੇਸ਼ਨ ਦੇ ਜਨਰਲ ਸਕੱਤਰ ਡਾ: ਸੁਖਦੇਵ ਸਿੰਘ ਸੇਖੋਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਜ਼ਿਲੇ ਦੇ ਵੱਖ-ਵੱਖ ਸਕੂਲਾਂ ਵਿੱਚੋਂ ਚੋਣਵੇ ਅਧਿਆਪਕਾ ਦਾ ਸਨਮਾਨ ਕੀਤਾ ਜਾਵੇਗਾ।ਜੋ ਵਿਦਿਆਰਥੀਆਂ ਲਈ ਆਪਣੇ ਵਿਸ਼ੇ ਤੋਂ ਇਲਾਵਾਂ ਕੁੱਝ ਵੱਖਰਾ ਕਰਦੇ ਹਨ ਅਤੇ ਉਸ ਨਾਲ ਵਿਦਿਆਰਥੀਆਂ ਦੇ ਭਵਿੱਖ ਤੇ ਚੰਗਾ ਅਸਰ ਪੈਦਾ ਹੈ।ਡਾ: ਸੇਖੋਂ ਨੇ ਕਿਹਾ ਕਿ ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼ਿਵੇਦਵ ਸਿੰਘ, ਸਤਨਾਮ ਸਿੰਘ ਪਾਖਰਪੁਰਾ, ਗੁਰਦੇਵ ਸਿੰਘ ਭਰੋਵਾਲ, ਡਾ: ਇੰਦਰਾ ਵਿਰਕ, ਰਾਜਵਿੰਦਰ ਕੌਰ, ਰਵਿੰਦਰ ਰੰਧਾਵਾ, ਪ੍ਰੋ. ਮਧੂ ਸ਼ਰਮਾ, ਡਾ: ਭੂਪਿੰਦਰ ਸਿੰਘ ਭਕਨਾ ਨੂੰ ਸ਼ਾਮਲ ਕੀਤਾ ਗਿਆ ਹੈ।ਡਾ: ਸੇਖੋਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਿਖਿਆ ਸ਼ਾਸਤਰੀ, ਸਿਖਿਆ ਪ੍ਰਬੰਧਕ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿੱਚ ਹਰਜੀਤ ਸਿੰਘ ਰਾਜਾਸਾਂਸੀ, ਬਲਬੀਰ ਮੂਧਲ, ਨਰੇਸ਼ ਕੁਮਾਰ, ਸਹਿਣੇਵਾਲੀ, ਗੁਰਜਿੰਦਰ ਮਾਹਲ, ਬਾਵਾ ਸਿੰਘ ਅਬਦਾਲ, ਇੰਦਰ ਸਿੰਘ ਮਾਨ, ਬਲਬੀਰ ਪੰਡੋਰੀ ਆਦਿ ਨੇ ਸ਼ਿਰਕਤ ਕੀਤੀ। ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਵਿਸ਼ਵ ਪ੍ਰਸਿੱਧ ਹਾਕੀ ਓਲੀਪੀਅਨ ਰਿਟਾ: ਬ੍ਰਗੇਡੀਅਰ ਸ. ਹਰਚਰਨ ਸਿੰਘ ਮਰੜ੍ਹ ਤੇ ਲੋਕ ਗਾਇਕਾ ਗੁਰਮੀਤ ਬਾਵਾ ਦੀ ਸਰਪ੍ਰਸਤੀ ਹੇਠ ਹੋਵੇਗਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media