ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਬੀ.
ਐਸ.ਸੀ.ਸੀ.ਐਸ.ਐਮ-ਭਾਗ (ਭਾਗ ਦੂਸਰਾ ਤੇ ਤੀਜਾ) ਸਮੈਸਟਰ ਤੀਜਾ ਅਤੇ ਪੰਜਵਾਂ ਦਾ ਨਤੀਜਾ ਐਲਾਨ ਕੀਤਾ ਗਿਆ।ਜਿਸ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਐਸ.ਸੀ.ਸੀ.ਐਸ.ਐਮ-ਭਾਗ ਦੂਸਰਾ ਦੀ ਅਕਾਂਕਸ਼ਾ ਨੇ 86.8 ਫੀਸਦ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪਾਇਲ ਨੇ 81.1 ਫੀਸਦ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਨੇਹਾ ਰਾਣੀ ਨੇ 80 ਫੀਸਦ ਲੈ ਕੇ ਤੀਜਾ ਸਥਾਨ ਹਾਸਿਲ ਅਤੇ ਬੀ.ਐਸ.ਸੀ.ਸੀ.ਐਸ.ਐਮ-ਭਾਗ ਤੀਸਰਾ ਦੀ ਅਨਸ਼ੂ ਨੇ 76.8 ਫੀਸਦ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਨਵਦੀਪ ਕੌਰ ਨੇ 75.4 ਫੀਸਦ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੁਮਨਦੀਪ ਕੌਰ ਨੇ 74.6 ਫੀਸਦ ਲੈ ਕੇ ਤੀਜਾ ਸਥਾਨ ਹਾਸਿਲ ਕਰ ਕਾਲਜ ਦਾ ਨਾਂ ਰੌਸ਼ਨ ਕੀਤਾ।ਇਸ ਮੌਕੇ ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ-ਪ੍ਰਧਾਨ ਜਸਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਸ਼ੀ੍ਰਮਤੀ ਤਰੂ ਮਿੱਤਲ (ਹੈਡ ਗਣਿਤ ਵਿਭਾਗ) ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਅਰਥਣਾਂ ਨੂੰ ਸ਼ਾਬਾਸ਼ੀ ਦਿੱਤੀ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media