Monday, December 23, 2024

ਨਾਨਕ ਸ਼ਾਹ ਫਕੀਰ ਫਿਲਮ ਰੋਕਣ ਲਈ ਸੁਪਰੀਮ ਕੋਰਟ ਜਾਵੇਗੀ ਸ਼੍ਰੋਮਣੀ ਕਮੇਟੀ

Nanak Shah Faqirਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਪ ਕੋਰਟ ਵਿਚ ਪਟੀਸ਼ਨ ਦਰਜ਼ ਕਰਵਾਉਣ ਦਾ ਫੈਸਲਾ ਲਿਆ ਹੈ।ਇਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ ਫ਼ਿਲਮ ਨਾਨਕ ਸ਼ਾਹ ਫਕੀਰ ਮਾਮਲੇ ਵਿੱਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫ਼ਿਲਮ ’ਤੇ ਰੋਕ ਲਗਾਉਣ ਦੀ ਪੁਰਜ਼ੋਰ ਹਾਮੀ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਫਿਲਮ ’ਤੇ ਰੋਕ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਪੰਜਾਬ ਦੇ ਮੁਖ ਮੰਤਰੀ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਦੂਸਰੇ ਪਾਸੇ ਸਿੱਖ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਫਿਲਮ ’ਤੇ ਰੋਕ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਅਜਿਹੇ ਵਿਚ ਸੁਪਰੀਮ ਕੋਰਟ ਵੱਲੋਂ ਫ਼ਿਲਮ ਚਲਾਉਣ ਦਾ ਫੈਸਲਾ ਆ ਜਾਣਾ ਠੀਕ ਦਿਸ਼ਾ ਵਿਚ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਫ਼ਿਲਮ ਰਿਲੀਜ ਹੁੰਦੀ ਹੈ ਤਾਂ ਸੰਗਤਾਂ ਵਿੱਚ ਰੋਸ ਵੱਧ ਸਕਦਾ ਹੈ। ਸ਼੍ਰੋਮਣੀ ਕਮੇਟੀ ਸਪੱਸ਼ਟ ਕਰਦੀ ਹੈ ਕਿ ਭਾਵੇਂ ਇਹ ਫ਼ੈਸਲਾ ਕਾਨੂੰਨੀ ਤੌਰ ’ਤੇ ਕੋਈ ਵੀ ਅਰਥ ਰੱਖਦਾ ਹੈ, ਪਰ ਸਿੱਖ ਮਰਿਆਦਾ ਅਤੇ ਧਾਰਮਿਕ ਅਕੀਦਿਆਂ ਦੇ ਮੱਦੇਨਜ਼ਰ ਫਿਲਮ ’ਤੇ ਰੋਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਸੁਣਿਆ ਨਹੀਂ ਗਿਆ ਤੇ ਇਕ ਪਾਸੜ ਫੈਸਲਾ ਸੁਣਾ ਦਿੱਤਾ ਗਿਆ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਖੇ ਰਿਵੀਊ ਪਟੀਸ਼ਨ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਕੇਸ ਨੂੰ ਵਾਚ ਰਹੇ ਹਨ ਅਤੇ ਭਲਕੇ ਇਸ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਜਾਵੇਗੀ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply