Thursday, August 20, 2026

ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਜਥਾ ਅੱਜ ਜਾਵੇਗਾ ਪਾਕਿਸਤਾਨ

SGPCਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਅੱਜ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ।ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਕਰਨਗੇ।ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਵਾਪਸ ਆਵੇਗਾ।
 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply