ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ: ਏ. ਐੱਸ. ਗਿੱਲ ਦੇ ਸਹਿਯੋਗ ਨਾਲ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।200 ਦੇ ਕਰੀਬ ਨਵੇਂ ਵਿਦਿਆਰਥੀ ਆਪਣੇ ਮਾਤਾ-ਪਿਤਾ ਸਮੇਤ ਸਕੂਲ ਦੇ ਹਾਲ ’ਚ ਇਕੱਤਰ ਹੋਏ, ਜਿਥੇ ਉਨ੍ਹਾਂ ਨੇ ਆਪਣੇ ਹੁਨਰ ਦਾ ਨਜ਼ਾਰਾ ਪੇਸ਼ ਕੀਤਾ। ਪ੍ਰਿੰ: ਗਿੱਲ ਨੇ ਕਿਹਾ ਕਿ ਸਕੂਲਾਂ ’ਚ ਅਜਿਹੇ ਸਵਾਗਤੀ ਪ੍ਰੋਗਰਾਮ ਹਮੇਸ਼ਾਂ ਹੋਣੇ ਚਾਹੀਦੇ ਹਨ, ਇਸ ਨਾਲ ਨਵੇਂ ਵਿਦਿਆਰਥੀਆਂ ਨੂੰ ਅਪਨਾ ਪਨ ਮਹਿਸੂਸ ਹੁੰਦਾ ਹੈ ਅਤੇ ਉਨ੍ਹਾਂ ਨੂੰ ਨਵੇਂ ਮਾਹੌਲ ’ਚ ਢੱਲਣ ’ਤੇ ਕੋਈ ਦਿੱਕਤ ਪੇਸ਼ ਨਹੀਂ ਆਉਂਦੀ।ਉਨ੍ਹਾਂ ਜਿੱਥੇ ਨਵੇਂ ਆਏ ਵਿਦਿਆਰਥੀਆਂ ਨੂੰ `ਜੀ ਆਇਆ` ਕਿਹਾ ਉਥੇ ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਲਈ ਪ੍ਰਭਾਵਪੂਰਨ ਤਰੀਕੇ ਸਬੰਧੀ ਉਤਸ਼ਾਹਿਤ ਕੀਤਾ। ਸਕੂਲ ’ਚ ਜਿਆਦਾਤਰ ਵਿਦਿਆਰਥੀ ਸਰਹੱਦੀ ਖੇਤਰ ਨਾਲ ਸਬੰਧਿਤ ਹਨ।ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੌਰਾਨ ਲੋਕ ਗੀਤ, ਨਾਚ, ਗੁਰਬਾਣੀ ਆਦਿ ਰਾਹੀਂ ਆਪਣੇ ਹੁਨਰ ਨੂੰ ਉਜਾਗਰ ਕੀਤਾ। ਪ੍ਰੋਗਰਾਮ ਮੌਕੇ ਨਵੇਂ ਆਏ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨਾਲ ਮਿਲ ਕੇ ਸਮਾਗਮ ਦਾ ਖੂਬ ਆਨੰਦ ਮਾਣਿਆ ਅਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media