ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ 15 ਰਗਬੀ ਚੈਂਪੀਅਨਸ਼ਿਪ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਵਿਚ ਈਸਟ ਜ਼ੋਨ ਨੇ ਸੈਂਟਰਲ ਜ਼ੋਨ ਨੂੰ ਇਕ ਤਰਫਾ ਵਿਚ 87-0 ਨਾਲ ਹਰਾਇਆ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿਚ ਸੈਂਟਰਲ ਜ਼ੋਨ ਨੇ ਸਾਊਥ ਜ਼ੋਨ ਨੂੰ 32-0 ਨਾਲ ਹਰਾਇਆ ਜਦੋਂਕਿ ਨਾਰਥ ਜ਼ੋਨ ਨੇ ਈਸਟ ਜ਼ੋਨ ਨੂੰ 10-5 ਦੇ ਸਕੋਰ ਨਾਲ ਹਰਾਇਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਗਬੀ ਨੈਸ਼ਨਲ ਹੈਡ ਨਾਸਿਰ ਹੁਸੈਨ ਨੇ ਦੱਸਿਆ ਕਿ ਇਹ ਸਾਰੇ ਮੁਕਾਬਲੇ ਲੀਗ ਦੇ ਆਧਾਰ `ਤੇ ਖੇਡੇ ਜਾ ਰਹੇ ਹਨ ਤੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਦਾ ਧੰਨਵਾਦ ਕੀਤਾ। ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਪ੍ਰੋ. ਦਰਬਾਰੀ ਲਾਲ ਇਸ ਮੌਕੇ ਮੁੱਖ ਮਹਿਮਾਨ ਸਨ। ਉਨਾਂ ਨੇ ਇਸ ਮੌਕੇ ਖਿਡਾਰੀਆਂ ਦੀ ਹੌਸਲਾਂ ਅਫਜ਼ਾਈ ਕੀਤੀ।ਇਸ ਮੌਕੇ ਪੰਜਾਬ ਰਘਬੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਵਿੰਦਰ ਕੁਮਾਰ, ਯੂਨੀਵਰਸਿਟੀ ਕੋਚ ਪ੍ਰਦੀਪ ਕੁਮਾਰ, ਹਰੀਸ਼ ਸ਼੍ਰੀਵਾਸਤਵ, ਹਰਵਿੰਦਰ ਕੁਮਾਰ, ਟੂਰਨਾਮੈਂਟ ਇੰਚਾਰਜ ਸੰਦੀਪ ਆਦਿ ਇਸ ਮੌਕੇ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media