ਅੰਮ੍ਰਿਤਸਰ, 11 ਅਪ੍ਰੈਲ (ਪਜਾਬ ਪੋਸਟ – ਮਨਜੀਤ ਸਿੰਘ) – ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ, ਜਗਸੀਰ ਸਿੰਘ, ਅਰਚਨਾ ਸ਼ਰਮਾ, ਅਜੈ ਕੁਮਾਰ, ਲਖਵਿੰਦਰ ਸਿੰਘ, ਰੋਬਿਨਜੀਤ ਕੌਰ ਅਤੇ ਰਤਨਜੀਤ ਸਿੰਘ ਸਾਰੇ ਨਾਇਬ ਤਹਿਸੀਲਦਾਰਾਂ ਵਲੋਂ ਜਿਲ੍ਹਾ ਕਚਿਹਰੀ ਵਿਖੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾਂ ਨਵੀਸਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜਿੰਨਾਂ ਅਸ਼ਟਾਮ ਫਰੋਸ਼ਾਂ ਦੇ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਉਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਸਾਰੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾ ਨਵੀਸਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਬਕਾਇਆ ਅਸ਼ਟਾਮਾਂ ਦਾ ਵੇਰਵਾ ਬੋਰਡਾਂ `ਤੇ ਲਗਾਉਣ ਅਤੇ ਖਰੀਦਦਾਰ ਨੂੰ ਅਸ਼ਟਾਮਾਂ ਦੀ ਰਸੀਦ ਜਰੂਰ ਦਿੱਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …