Saturday, March 28, 2026

ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 12, ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ 13 ਅਪ੍ਰੈਲ 1978 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੁਕਰਵਾਰ 13 ਅਪ੍ਰੈਲ (31 ਚੇਤ) ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 9 ਵੱਜੇ ਤੋਂ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਲਖਬੀਰ ਸਿੰਘ, ਭਾਈ ਭੂਪਿੰਦਰ ਸਿੰਘ ਅਨੰਦ, ਭਾਈ ਪ੍ਰੇਮ ਸਿੰਘ ਬੰਧੂ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਕੀਰਤਨੀ ਜੱਥੇ ਰਸਭਿੰਨੇ ਕੀਰਤਨ ਰਾਹੀਂ ਅਤੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਗੁਰਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੌੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply