`ਨਾਨਕ ਸ਼ਾਹ ਫਕੀਰ` ਫਿਲਮ ਵਿਰੁੱਧ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਅਦਾਰੇ ਰਹਿਣਗੇ ਬੰਦ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਇਸ
ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ਨਾਨਕ ਸ਼ਾਹ ਫਕੀਰ ’ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪੁਟੀਸ਼ਨ ਦਾਇਰ ਕੀਤੀ ਗਈ ਸੀ, ਪਰ ਅਦਾਲਤ ਵੱਲੋਂ ਇਸ ’ਤੇ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਲੀਜ਼ ਹੋਣ ’ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਭਲਕੇ 13 ਅਪ੍ਰੈਲ ਨੂੰ ਬੰਦ ਰੱਖੇ ਜਾਣਗੇ।ਉਨ੍ਹਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ।ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਸਬੰਧੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਮੰਨਣ ਦੀ ਪਾਬੰਦ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media