Friday, March 27, 2026

ਪੰਜਾਬ ਸਰਕਾਰ ਨੌਜਵਾਨਾਂ ‘ਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ – ਰਵੀਨੰਦਨ ਬਾਜਵਾ

ਹਰ ਬਲਾਕ ਵਿੱਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ
ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਅਤੇ Ravi Nandan Bajwaਸੂਬਾ ਸਰਕਾਰ ਨੇ ਇਸ ਮਕਸਦ ਲਈ ਬਜਟ ਵਿੱਚ ਵਿਸ਼ੇਸ਼ ਰਾਸ਼ੀ ਰਾਖਵੀਂ ਰੱੱਖੀ ਹੈ। ਰਾਜ ਸਰਕਾਰ ਵਲੋਂ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਨਿਰਮਾਣ/ਮਜ਼ਬੂਤੀਕਰਨ ਅਤੇ ਮੌਜੂਦਾ ਖੇਡ ਮੁਕਾਬਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਹਮੇਸ਼ਾਂ ਹੀ ਵੱਖ-ਵੱਖ ਖੇਤਰਾਂ ਨਾਲ ਸਬੰਧਤ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਤਰਜੀਹ ਦਿੱਤੀ ਹੈ।ਸਰਕਾਰ ਖੇਡ ਗਤੀਵਿਧੀਆਂ ਨੂੰ ਉੋਤਸ਼ਾਹਿਤ ਕਰਨ ਲਈ ਪਟਿਆਲਾ ਵਿਖੇ ਇਕ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰਨ ਜਾ ਰਹੀ ਹੈ ਅਤੇ ਇਸ ਮੰਤਵ ਲਈ ਸਰਕਾਰ ਨੇ ਅਰੰਭਕ ਤੌਰ ’ਤੇ 10 ਕਰੋੜ ਰੁਪਏ ਰਾਖਵੇਂ ਰੱਖੇ ਹਨ।
    ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਰਾਜ ਦੇ ਸਾਰੇ ਬਲਾਕਾਂ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਲਈ ਸਟੇਡੀਅਮ ਸਥਾਪਿਤ ਕਰਨਾ ਚਾਹੁੰਦੀ ਹੈ।ਸਾਲ 2018-19 ਦੌਰਾਨ ਇਸ ਮਕਸਦ ਲਈ 6.25 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਫਤਿਹਗੜ੍ਹ ਚੂੜੀਆਂ ਵਿਖੇ ਵੀ ਇੱਕ ਅਤਿ-ਆਧੁਨਿਕ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ।
ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਓਲੰਪਿਕਸ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਦੇ ਹਾਣ ਦਾ ਬਣਾਉਣਾ ਚਾਹੁੰਦੀ ਹੈ ਅਤੇ ਇਸ ਮਕਸਦ ਤਹਿਤ ਵੱਖ-ਵੱਖ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਦੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਮੁਹਾਲੀ ਵਿਖੇ ਆਹਲਾ ਦਰਜੇ ਦੀ ਇਕ ਸ਼ੂਟਿੰਗ ਰੇਂਜ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਨਵਾਂ ਟ੍ਰੈਪ ਅਤੇ ਸਕੀਟ ਸ਼ੂਟਿੰਗ ਰੇਂਜ ਸਥਾਪਿਤ ਕੀਤੀ ਜਾਵੇਗੀ ਜਿਸ ਲਈ ਸਰਕਾਰ ਨੇ ਇਸ ਸਾਲ 6 ਕਰੋੜ ਰੁਪਏ ਰਾਖਵੇਂ ਰੱਖੇ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply