ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਨਵੀਂ ਦਿੱਲੀ ਦੇ ਸੀਨੀਅਰ
ਬਿਜਨੈਸ ਸਲਾਹਕਾਰ ਅਜੈ ਕੁਮਾਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਅਤੇ ਸਟੂਡੇਂਟ ਵਰਕਸ਼ਾਪ ਦਾ ਆਯੋਜਨ ਕੀਤਾ। ਕੰਪਿਊਟਰ ਸਾਇੰਸ, ਕੰਪਿਊਟਰ ਇੰਜਨੀਅਰਿੰਗ ਅਤੇ ਇਲੈਕਟ੍ਰਾਨਿਕਸ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਲਈ ਅਜੈ ਨੇ “ਕਲਾਉਡ ਕੰਪਿਊਟਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ” ਵਿਸ਼ੇ ਤੇ ਫੈਕਲਡੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ।ਉਨ੍ਹਾਂ ਪਾਸ ਅਕਾਦਮਿਕ, ਸਿਖਲਾਈ ਅਤੇ ਵਿਕਾਸ ਤੇ ਗਿਆਨ ਪ੍ਰਬੰਧਨ ਵਿੱਚ 20 ਤੋਂ ਵੱਧ ਸਾਲਾਂ ਦਾ ਤਜੱਰਬਾ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀਆਂ ਵਿਚ ਤਕਨੀਕੀ ਸਿਖਲਾਈ ਦੇਣ ਸਬੰਧੀ ਚੰਗਾ ਤਜੱਰਬਾ ਹੈ।ਅਜੈ ਨੇ ਬੀ.ਟੈਕ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਲਈ “ਮਿਸ਼ਨ ਲਰਨਿੰਗ ਐਂਡ ਆਰਟੀਫੀਸ਼ੀਅਲ ਇੰਟੈਲੀਜੈਂਸ” ਸਬੰਧੀ ਇਕ ਵਰਕਸ਼ਾਪ ਵੀ ਕੀਤੀ।ਮੁੱਖ ਕੈਂਪਸ ਅਤੇ ਸਾਰੇ ਖੇਤਰੀ ਕੈਂਪਸ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜਨੀਅਰਿੰਗ ਅਤੇ ਇਲੈਕਟ੍ਰਾਨਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਵਰਕਸ਼ਾਪ ਵਿਚ ਵੱਡੀ ਗਿਣਤੀ ਵਿਚ ਹਿੱਸਾ ਲਿਆ।ਅਜੈ ਨੇ ਆਈ.ਟੀ ਸੈਕਟਰ ਦੀਆਂ ਚੁਣੌਤੀਆਂ ਅਤੇ ਲੋੜਾਂ ਨੂੰ ਉਜਾਗਰ ਕੀਤਾ।ਇਹ ਸੈਸ਼ਨ ਬਹੁਤ ਜਾਣਕਾਰੀ ਭਰਪੂਰ ਸੀ ਅਤੇ ਵਿਦਿਆਰਥੀਆਂ ਨੇ ਇਸ ਦੀ ਭਰਪੂਰ ਸ਼ਲਾਘਾ ਕੀਤੀ।ਵਿਦਿਆਰਥੀਆਂ ਨੂੰ ਸੂਚਨਾ ਤਕਨੀਕ ਉਦਯੋਗ ਵਿੱਚ ਨਵੀਨਤਮ ਰੁਝਾਨਾਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ ਗਿਆ।ਡਾ. ਹਰਦੀਪ ਸਿੰਘ, ਪ੍ਰੋ. ਇੰਚਾਰਜ ਪਲੇਸਮੈਂਟਸ ਨੇ ਕਿਹਾ ਕਿ ਟਾਟਾ ਕੰਸਲਟੈਂਸੀ ਸਰਵਿਸਿਜ਼ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਯੂਨੀਵਰਸਿਟੀ ਵਿਖੇ ਆਉਂਦੀ ਹੈ ਅਤੇ ਕੈਂਪਸ ਪਲੇਸਮੈਂਟ ਰਾਹੀਂ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਕੰਪਨੀ ਵਿੱਚ ਨੌਕਰੀਆਂ ਲਈ ਚੁਣਿਆ ਗਿਆ।ਡਾ. ਅਮਿਤ ਚੋਪੜਾ, ਅਸਿਸਟੈਂਟ ਪਲੇਸਮੈਂਟ ਅਧਿਕਾਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਦਾ ਉਦੇਸ਼ ਉਦਯੋਗ ਦੀਆਂ ਮੰਗਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਅਤੇ ਕਾਰਪੋਰੇਟ ਜਗਤ ਵਿਚ ਉਨ੍ਹਾਂ ਨੂੰ ਜ਼ਿਆਦਾ ਰੁਜ਼ਗਾਰ ਦੇਣਾ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media