Thursday, November 5, 2026

14 ਅਪ੍ਰੈਲ ਨੂੰ ਮਨਾਇਆ ਜਾਵੇਗਾ ਪੋਸ਼ਣ ਦਿਵਸ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ 14 ਅਪੈ੍ਰਲ  ਨੂੰ ਅੰਬੇਡਕਰ ਜਯੰਤੀ ਮੌਕੇ ਭਾਰਤ ਭਰ ਵਿਚ ਪੋਸ਼ਨ DC Sanghaਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪੰਜਾਬ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿਚ ਸਮੂਹ ਆਂਗਨਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਉਣ ਲਈ ਪੋਸ਼ਣ ਸਿਹਤ ਅਤੇ ਸੈਨੀਟੇਸ਼ਨ ਵਿਸ਼ਿਆਂ ‘ਤੇ ਚਰਚਾ ਕੀਤੀ ਜਾਣੀ ਹੈ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਲਬਹਾਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਨੇ  ਦੱਸਿਆ ਕਿ ਪਿੰਡ ਪੱਧਰ ਤੇ ਹੋਣ ਵਾਲੀਆਂ ਮੀਟਿੰਗਾਂ ਵਿਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਜਿਵੇਂ ਕਿ ਇਸਤਰੀ ਤੇ ਬਾਲ ਦਿਵਸ ਵਿਭਾਗ ਸਿਹਤ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨੁਮਾਇੰਦੇ ਜਨਤਾ ਨੂੰ ਜਾਗਰੂਕ ਕਰਨਗੇ। ਪੋਸ਼ਣ ਦਿਵਸ ਮੌਕੇ 0-6 ਸਾਲ ਦੇ ਬੱਚਿਆਂ ਦਾ ਭਾਰ ਤੋਲਿਆ ਜਾਏਗਾ ਅਤੇ ਸਹੀ ਭਾਰ ਵਾਲਿਆਂ ਬੱਚਿਆਂ ਦੀਆਂ ਖਾਣ ਪੀਣ ਵਾਲੀਆਂ ਆਦਤਾਂ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ।ਇੰਨਾਂ ਮੀਟਿੰਗਾਂ ਵਿਚ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦ ਭਰਾਈ ਦੀ ਰਸਮ ਅਦਾ ਕਰਕੇ ਸੁਪੋਸ਼ਣ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿਤੀ ਜਾਏਗੀ।ਉਪਰੋਕਤ ਤੋਂ ਇਲਾਵਾ ਲੋਕਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਮਹੱਤਵਪੂਰਨ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਜਾਣੂ ਜਾਣਕਾਰੀ ਦਿੱਤੀ ਜਾਵੇਗੀ।
     ਇਸ ਸਬੰਧੀ ਜਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਗੁਲਬਹਾਰ ਸਿੰਘ ਦੁਆਰਾ ਪਿੰਡ ਪੱਧਰ ‘ਤੇ ਪੋਸ਼ਣ ਦਿਵਸ ਮਨਾਉਣ ਲਈ ਜਿਲ੍ਹੇ ਵਿਚ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਕਿਹਾ ਕਿ ਇਸ ਦਿਨ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply