Thursday, March 26, 2026

ਕਣਕ ਦੇ ਨਾੜ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਤੇ ਸਾਂਭ ਸੰਭਾਲ ਬਾਰੇ ਸਰਪੰਚਾਂ ਨਾਲ ਮੀਟਿੰਗ

ਕਣਕ ਦੀ ਕਟਾਈ ਪੂਰੀ ਹੋਣ ਉਪਰੰਤ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ- ਠਾਕੁਰ
ਪਠਾਨਕੋਟ, 12 ਅਪ੍ਰੈਲ (ਪਮਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ PPN1204201813ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਸੰਬੰਧੀ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਸਰਕਲ ਨੰਗਲ ਭੁਰ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਕਿਸਾਨਾਂ ਦੀ ਮੀਟਿੰਗ ਕਿਸਾਨ ਭਵਨ ਚੱਕ ਚਿਮਨਾਂ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ ਅਤੇ ਰਣਜੋਧ ਸਿੰਘ ਦੇ ਪ੍ਰਬੰਧਾਂ ਹੇਠ ਹੋਈ ਇਸ ਮੀਟਿੰਗ ਵਿੱਚ ਰਜਿੰਦਰ ਕੁਮਸਰ ਚੱਕ ਮਿਨਹਾਸ, ਠਾਕੁਰ ਸੁਬਾਸ਼ ਸਰਪੰਚ ਕਾਉਂਤਰਪੁਰ, ਦਰਸ਼ਨਾ ਦੇਵੀ ਸਰਪੰਚ ਮੀਰਥਲ ਕਾਲੋਨੀ, ਕਰਨੈਲ ਸਿੰਘ ਸਰਪੰਚ ਘੇਬਾ ਸਮੇਤ ਸਮੂਹ ਸਰਪੰਚ ਅਤੇ ਕਿਸਾਨ ਹਾਜ਼ਰ ਸਨ।
            ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਦੁਆਰਾ ਨਾੜ ਨੂੰ ਖੇਤਾਂ ਵਿੱਚ ਸਾੜਨਾ ਸੁਰੁ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਉਨਾਂ ਕਿਹਾ ਕਿ  ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ।ਜਿਸ ਨੂੰ ਕਿਸਾਨਾਂ ਵਲੋਂ ਅਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।ੳੇੁਨਾਂ ਕਿਹਾ ਕਿ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ  ਦਾ ਖਤਰਾ ਪੈਦਾ ਹੁੰਦਾ ਹੈ।ਉਨਾਂ ਕਿਹਾ ਕਿ ਰੀਪਰ ਨਾਲ ਤੂੜੀ ਬਨਾਉਣ ਉਪਰੰਤ ਸੁਹਾਗਾ ਮਾਰ ਕੇ ਪਾਣੀ ਲਗਾ ਦੇਣਾ ਚਾਹੀਦਾ ਅਤੇ ਵੱਤਰ ਆਉਣ ਤੇ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਨੱਪ ਕੇ ਨਾੜ ਨੂੰ ਜ਼ਮੀਨ ਵਿੱਚ ਦਬਾ ਦੇਣਾ ਚਾਹੀਦਾ ਹੈ ਜਾਂ ਜ਼ੀਰੋ ਡਰਿਲ ਨਾਲ ਖੇਤ ਨੂੰ ਬਿਨਾਂ ਵਾਹੇ ਜੰਤਰ ਜਾਂ ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਮੂੰਗੀ ਦਾ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜ਼ਰੂਰਤ ਅਨੁਸਾਰ ਕਿਸਾਨ ਮੂੰਗੀ ਦਾ ਬੀਜ ਖੇਤੀਬਾੜੀ ਦਫਤਰਾਂ ਤੋਂ ਪ੍ਰਾਪਤ ਕਰ ਸਕਦੇ ਹਨ।ਠਾਕੁਰ ਸੁਭਾਸ਼ ਸਿੰਘ ਅਤੇ ਰਜਿੰਦਰ ਮਿਨਹਾਸ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਜ਼ਮੀਨ ਵਿੱਚ ਗਾਲਣ ਅਤੇ ਬੀਜੀ ਫਸਲ ਲਈ ਝੋਨੇ ਦੀ ਲਵਾਈ ਤੋਂ ਪਹਿਲਾਂ ਪਾਣੀ ਦੀ ਜ਼ਰੂਰਤ ਹੁੰਦੀ ਹੈ ਪਰ ਇਸ ਸਮੇਂ ਦੌਰਾਨ ਬਿਜਲੀ ਨਾਂ ਆਉਣ ਕਾਰਨ ਬੀਜੀ ਮੂੰਗੀ ਜਾਂ ਜੰਤਰ ਦੀ ਫਸਲ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।ਉਨਾਂ ਮੰਗ ਕੀਤੀ ਕਣਕ ਦੀ ਕਟਾਈ ਮੁਕੰਮਲ ਹੋਣ ਉਪਰੰਤ ਬਿਜਲੀ ਦੀ ਸਪਲਾਈ ਨਿਰੰਤਰ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜੰਗਲੀ ਅਤੇ ਅਵਾਰਾ ਪਸ਼ੂ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ ,ਇਸ ਲਈ ਸਰਕਾਰ ਨੂੰ ਵਾੜ ਲਾਉਣ ਵਾਲੀ ਕੰਡਿਆਲੀ ਤਾਰ ਸਬਸਿਡੀ ਤੇ ਦੇਣੀ ਚਾਹੀਦੀ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply