Saturday, October 31, 2026

ਸਮਾਜਿਕ ਨਿਆ ਦਿਵਸ ਵਜੋਂ ਮਨਾਇਆ ਜਾਵੇਗਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਬਾਬਾ ਸਾਹਿਬ ਡਾ. ਭੀਮ Sukhwinder Singhਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਬਤੋਰ ਸਮਾਜਿਕ ਨਿਆ ਦਿਵਸ 14 ਅਪ੍ਰੈਲ 2018 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਬਾਬਾ ਸਾਹਿਬ ਜੀ ਦੇ ਜੀਵਨ ਦਰਸ਼ਨ ‘ਤੇ ਚਾਨਣਾ ਪਾਇਆ ਜਾਵੇਗਾ।ਸਮਾਰੋਹ ਵਿੱਚ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।ਸਮਾਰੋਹ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਪਹੁੰਚ ਰਹੇ ਹਨ।ਇਸ ਸੈਮੀਨਾਰ ਦੋਰਾਨ ਲੋਕਾਂ ਨੂੰ ਜਾਤ-ਪਾਤ ਤੋਂ ਉਪਰ ਉੱਠ ਕੇ ਚੰਗਾ ਸਮਾਜ ਸਿਰਜਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਭਲਾਈ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਜਾਵੇਗਾ।ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਇਸ ਸੈਮੀਨਾਰ ਵਿੱਚ 14 ਸਵੇਰੇ 11.00 ਵਜੇ ਆਮ ਪਬਲਿਕ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply