ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੱਸਵੀਂ ਕਲਾਸ ਵਿੱਚ ਪੜਦੇ ਵਿਦਿਆਰਥੀ ਸੁਵੰਸ਼ ਸ਼ਰਮਾ ਨੇ ਐਨ.ਟੀ.ਐਸ.ਈ ਦੀ ਪੰਜਾਬ ਪੱਧਰੀ ਪ੍ਰੀਖਿਆ `ਚ ਸ਼ਹਿਰ ਵਿਚੋਂ 6ਵਾਂ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਜ ਪੱਧਰੀ ਪ੍ਰੀਖਿਆ ਵਿੱਚ ਪੰਜਾਬ ਭਰ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਸੁਵੰਸ਼ ਸ਼ਰਮਾ ਵਲੋਂ ਕਰੜੀ ਮਿਹਨਤ, ਦ੍ਰਿੜ ਵਿਸ਼ਵਾਸ਼ ਅਤੇ ਲਗਨ ਨਾਲ ਪ੍ਰੀਖਿਆ ਵਿੱਚ ਅਹਿਮ ਸਥਾਨ ਹਾਸਲ ਕਰਨ `ਤੇ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਸ਼ਿਖਰਾਂ ਛੂਹਣ ਦਾ ਆਸ਼ੀਰਵਾਦ ਦਿੱਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …