Thursday, August 20, 2026

ਰਜਵਾਹੇ ਦੇ ਨਾਲ-ਨਾਲ ਪੱਕੀ ਸੜਕ ਬਨਣ ਤੋਂ ਟੋਲ ਪਲਾਜ਼ਾ ਪ੍ਰਬੰਧਕ ਔਖੇ- ਲੋਕ ਖੁਸ਼

PPN1304201809ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਅਣਥੱਕ ਯਤਨਾਂ ਸਦਕਾ ਧੂਰੀ-ਸੰਗਰੂਰ ਮੁੱਖ ਮਾਰਗ `ਤੇ ਸਥਿਤ ਟੋਲ ਪਲਾਜ਼ੇ ਦੇ ਨਜ਼ਦੀਕ ਰਜਵਾਹੇ ਦੇ ਨਾਲ-ਨਾਲ ਕੱਚੇ ਰਸਤੇ ਨੂੰ ਪੱਕੀ ਸੜਕ ਦਾ ਰੂਪ ਦਿੱਤੇ ਜਾਣ ਮਗਰੋਂ ਜਿੱਥੇ ਲੋਕਾਂ ਨੂੰ ਟੋਲ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਇਸ ਗੱਲ ਨੂੰ ਲੈ ਕੇ ਟੋਲ ਪਲਾਜ਼ੇ ਦੇ ਪ੍ਰਬੰਧਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।ਇਸ ਸਬੰਧੀ ਟੋਲ ਪਲਾਜ਼ੇ ਦੇ ਪ੍ਰਬੰਧਕ ਅਜੈ ਪ੍ਰਤਾਪ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਨੰੁ ਸਰਕਾਰ ਨਾਲ ਹੋਏ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਦੱਸਿਆ ਹੈ।ਉਹਨਾਂ ਕਿਹਾ ਕਿ ਰਜਵਾਹੇ ਨਾਲ ਬਣੀ ਇਸ ਪੱਕੀ ਸੜਕ ਕਾਰਨ ਉਹਨਾਂ ਨੂੰ ਰੋਜ਼ਾਨਾ ਲੱਖਾਂ ਰੂਪਿਆਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਉਹ ਆਪਣੇ ਹੱਕ ਦੀ ਲੜਾਈ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਕਾਨੂੰਨ ਦਾ ਹਰ ਦਰਵਾਜ਼ਾ ਖੜਕਾਉਣਗੇ।
ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਅਤੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਵੱਲੋਂ ਟੋਲ ਪਲਾਜ਼ਾ ਹਟਾਉਣ ਲਈ ਲੰਮਾਂ ਸੰਘਰਸ਼ ਵਿੱਢਿਆ ਗਿਆ ਸੀ, ਪ੍ਰੰਤੂ ਇਸ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਵੱਲੋਂ ਟੋਲ ਪਲਾਜ਼ਾ ਲਗਾ ਕੇ ਲੋਕਾਂ ਨੂੰ ਜੇਬ ਢਿੱਲੀ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ ਅਤੇ ਹੁਣ ਹਲਕਾ ਵਿਧਾਇਕ ਵੱਲੋਂ ਲੜੀ ਗਈ ਲੰਬੀ ਲੜਾਈ ਦੇ ਚੱਲਦਿਆਂ ਵਿੱਢੇ ਸੰਘਰਸ਼ ਨੂੰ ਬੂਰ ਪਿਆ ਜਾਪਦਾ ਹੈ ਅਤੇ ਇਹ ਸੜਕ ਬਣਨ ਨਾਲ ਹੁਣ ਜ਼ਿਆਦਾਤਰ ਛੋਟੇ ਵਾਹਨ ਬਿਨਾਂ ਕੋਈ ਟੋਲ ਦਿੱਤੇ ਇਸ ਰਸਤਿਓਂ ਆਪਣੇ ਮੁਕਾਮ `ਤੇ ਪਹੁੰਚ ਸਕਦੇ ਹਨ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply