ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁ. ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸਾਖੀ ਦੇ ਸਬੰਧ ਵਿਚ ਇਕ ਨਗਰ ਕੀਰਤਨ ਕੱਢਿਆ ਗਿਆ, ਜੋ ਭਾਈ ਦੀਪ ਸਿੰਘ ਮਲਹੋਤਰਾ ਪ੍ਰਧਾਨ ਸਿੰਘ ਸਭਾ ਵਲੋਂ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ।ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਗਤਕਾ ਅਖਾੜਾ ਦੇ ਸਿੰਘਾਂ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੋਹਰ ਦਿਖਾਏ ਗਏ।ਨਗਰ ਕੀਰਤਨ ਦਾ ਸ਼ਹਿਰ ਵਿਚ ਥਾਂ ਥਾਂ ਸਵਾਗਤ ਕੀਤਾ ਗਿਆ।ਇਸ ਮੌਕੇ ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ, ਇੰਦਰ ਸਿੰਘ ਮਲਹੋਤਰਾ ਸਾਬਕਾ ਕੋਂਸਲਰ, ਰਣਧੀਰ ਸਿੰਘ ਕੋਂਸਲਰ, ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ, ਪ੍ਰਭਜੋਤ ਸਿੰਘ, ਮਨਮੋਹਨ ਸਿੰਘ, ਜਰਨੈਲ ਸਿੰਘ, ਬਲਬੀਰ ਸਿੰਘ, ਪਰਮਦੀਪ ਸਿੰਘ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਕ ਸਭਾ, ਚਰਨਜੀਤ ਸਿੰਘ ਪ੍ਰਧਾਨ ਲੰਗਰ ਕਮੇਟੀ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਹਰਸ਼ਪ੍ਰੀਤ ਸਿੰਘ, ਨਵਜੋਤ ਸਿੰਘ, ਸਰਬਜੋਤ ਸਿੰਘ ਮਲਹੋਤਰਾ, ਅਵਤਾਰ ਸਿੰਘ, ਮਦਨ ਮੋਹਨ, ਸੋਹੰਗ ਸਿੰਘ, ਹਰਦੇਵ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਪ੍ਰਤਾਪ ਸਿੰਘ ਆਦਿ ਮੌਜੂਦ ਸਨ । 
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media