ਸ਼ਮਰਾਲਾ, 13 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੁਆਰਾ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਮਾ. ਸੰਜੀਵ ਕੁਮਾਰ ਨੇ ਸਕੂਲ ਦੀ ਸਲਾਨਾ ਕਾਰਗੁਜ਼ਾਰੀ ਰਿਪੋਰਟ ਪੜ੍ਹਦਿਆਂ ਦੱਸਿਆ ਕਿ ਘੁਲਾਲ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਖੇਡਾਂ ਦੇ ਖੇਤਰ ਵਿਚ ਪੰਜਾਬ ਪੱਧਰ `ਤੇ ਗੋਲਡ ਮੈਡਲ ਪ੍ਰਾਪਤ ਕਰਕੇ ਲੁਧਿਆਣੇ ਜ਼ਿਲ੍ਹੇ ਦਾ ਮਾਣ ਵਧਾਇਆ।ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦੀ ਨੈਸ਼ਨਲ ਐਵਾਰਡ (ਗੋਲਡਨ ਐਰੋ) ਲਈ ਚੋਣ ਹੋਣਾ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ।ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਜਿਥੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੱਡੇ ਪੱਧਰ ’ਤੇ ਪ੍ਰਾਪਤੀਆਂ ਕੀਤੀਆਂ ਹਨ, ਉਥੇ ਹੀ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ 18 ਵਿਦਿਆਰਥੀਆਂ ਵਿਚੋਂ 17 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 1 ਵਿਦਿਆਰਥੀ ਨੇ 78 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਸਕੂਲ ਦਾ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦਾ ਨਤੀਜਾ ਵੀ ਸ਼ਾਨਦਾਰ ਰਿਹਾ।ਅਵਤਾਰ ਸਿੰਘ ਮਾਂਗਟ ਟ੍ਰਾਂਸਪੋਰਟਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ।ਚੇਅਰਮੈਨ ਜਗੀਰ ਸਿੰਘ ਨੇ ਅਵਤਾਰ ਸਿੰਘ ਮਾਂਗਟ ਟ੍ਰਾਂਸਪੋਰਟਰ, ਜਗਪਾਲ ਸਿੰਘ ਮਾਂਗਟ ਅਤੇ ਸੁਰਜੀਤ ਸਿੰਘ ਵਰਮਾ ਵੱਲੋਂ ਸਕੂਲ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਾਇਮਰੀ ਸਕੂਲ ਘੁਲਾਲ ਦੀ ਅਗਰ ਪੰਜਾਬ ਪੱਧਰ ਤੇ ਵੱਖਰੀ ਪਹਿਚਾਣ ਹੈ ਉਹ ਇਹ ਸਭ ਦਾਨੀ ਸੱਜਣਾਂ ਅਤੇ ਸਮੂਹ ਸਕੂਲ ਸਟਾਫ਼ ਦੀ ਮਿਹਨਤ ਸਦਕਾ ਹੀ ਹੈ।
ਇਸ ਮੌਕੇ ਮੈਡਮ ਪਰਮਿੰਦਰ ਕੌਰ, ਮਾ. ਨਛੱਤਰ ਸਿੰਘ, ਜਗੀਰ ਸਿੰਘ, ਸਤਵਿੰਦਰਜੀਤ ਸਿੰਘ ਸੱਤੀ, ਜਗਪਾਲ ਸਿੰਘ, ਮਾ. ਰੁਲਦਾ ਸਿੰਘ, ਹਰਪ੍ਰੀਤ ਸਿੰਘ, ਬਾਬਾ ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਹਰਜੀਤ ਕੌਰ, ਮਨਜੀਤ ਕੌਰ ਅਤੇ ਕਰਮਜੀਤ ਕੌਰ ਆਦਿ ਤੋਂ ਇਲਾਵਾ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media