Thursday, August 20, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕੀਰਤਨ ਸਮਾਗਮ

PPN1304201817 ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਦੇ ਸੰਬੰਧੀ ਸਕੂਲ ਦੇ ਗੁਰਮਤਿ ਅਭਿਆਸ ਕੇਂਦਰ ਵਿਖੇ ਕੀਰਤਨ ਦੀ ਚੱਲ ਰਹੀ ਲੜੀ ਸਮਾਪਤੀ ਸਮਾਗਮ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ।ਸਕੂਲ ਦੇ ਕੀਰਤਨੀ ਜਥੇ ਨੇ ਬੀਬੀ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਕੀਰਤਨ ਕੀਤਾ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਸਕੂਲ ਦੇ ਕੀਰਤਨੀ ਜਥੇ ਨੂੰ 1100/- ਰੁਪਏ ਕੀਰਤਨ ਭੇਟਾ ਵੀ ਦਿੱਤੀ।PPN1304201818ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ +1 ਦੇ ਵਿਦਿਆਰਥੀਆਂ ਦੇ ਉੱਜਲ ਭਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਦੇ ਨਾਲ ਹੀ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸੱਤਵੀਂ ਜਮਾਤ ਦੇ ਵਿਦਆਰਥੀਆਂ ਨੇ ਵਿਸਾਖੀ ਦੇ ਮੇਲੇ ਨੂੰ ਦਰਸਾਉਂਦੇ ਚਾਰਟ, ਅੱਠਵੀ ਦੇ ਵਿਦਿਆਰਥੀਆਂ ਵਲੋਂ ਕੁਲਾਜ਼ ਅਤੇ ਨੌਵੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨਾਲ ਸੰਬੰਧਤ ਪੁਰਾਤਨ ਵਸਤੂਆਂ, ਜਿਨ੍ਹਾਂ ਵਿੱਚ 180 ਸਾਲ ਪੁਰਾਣਾ ਬਾਗ ਫੁਲਕਾਰੀਆਂ, ਪਿੱਤਲ ਦੇ ਪੁਰਾਤਨ ਭਾਂਡੇ, ਪੱੱਖੀਆਂ ਆਦਿ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਸਾਖੀ ਦੇ ਤਿਓਹਾਰ `ਤੇ ਚਾਨਣਾ ਪਾਉਂਦੇ ਹੋਏ ਸਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਸ਼੍ਰੀਮਤੀ ਨਿਸ਼ਚਿੰਤ ਕਾਹਲੋਂ, ਸ਼੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।  

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply