Thursday, August 20, 2026

ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਅਦਾਰੇ ਬੰਦ ਰਹੇ

Nanak Shah Faqirਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦ ਗ੍ਰਸਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਮੇਤ ਇਸ ਨਾਲ ਸਬੰਧਤ ਸਾਰੇ ਅਦਾਰੇ ਬੰਦ ਰਹੇ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋਂ ਕਾਲੀਆਂ ਦਸਤਾਰਾਂ ਅਤੇ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ।ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸੰਗਤਾਂ ਨੇ ਫਿਲਮ ਨਾਨਕ ਸ਼ਾਹ ਫਕੀਰ ਦਾ ਪੁਰਜੋਰ ਵਿਰੋਧ ਕਰਕੇ ਕੌਮੀ ਇਕਜੁਟਤਾ ਦਾ ਪ੍ਰਟਾਵਾ ਕੀਤਾ ਹੈ।ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅੱਗੋਂ ਵੀ ਇਸੇ ਤਰ੍ਹਾਂ ਹੀ ਫਿਲਮ ਦਾ ਸ਼ਾਤਮਈ ਢੰਗ ਨਾਲ ਵਿਰੋਧ ਜਾਰੀ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਮੁਕੰਮਲ ਤੌਰ ਤੇ ਫਿਲਮ ਵਾਪਸ ਨਹੀਂ ਲੈ ਲਈ ਜਾਂਦੀ ਉਨੀ ਦੇਰ ਤੱਕ ਸੰਗਤ ਦਾ ਰੋਸ ਸ਼ਾਂਤ ਨਹੀਂ ਹੋਵੇਗਾ। 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply